ਜ਼ਿਲ੍ਹਾ ਵਾਸੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਖੇਡ ਮੈਦਾਨਾਂ ਵਿੱਚ ਜਰੂਰ ਪਹੁੰਚਣ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਲਈ ਪੂਰੀ ਤਰਾਂ ਤਿਆਰ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਵਿੱਚ 01 ਤੋਂ 07 ਸਤੰਬਰ 2022 ਤੱਕ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਦਕਿ ਇਸ ਉਪਰੰਤ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਜ਼ਿਲ੍ਹਾ ਵਾਸੀਆਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਗੁਰਦਾਸਪੁਰ ਬਲਾਕ ਦੀਆਂ ਖੇਡਾਂ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਹੋਣਗੀਆਂ। ਦੀਨਾਨਗਰ ਬਲਾਕ ਦੀਆਂ ਖੇਡਾਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦੀਨਾਨਗਰ ਵਿਖੇ, ਕਾਹਨੂੰਵਾਨ ਬਲਾਕ ਦੀਆਂ ਖੇਡਾਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਬਾਲਾ ਵਿਖੇ, ਕਾਦੀਆਂ ਬਲਾਕ ਦੀਆਂ ਸਪੋਰਟਸ ਸਟੇਡੀਅਮ ਖੁਜਾਲਾ, ਸ੍ਰੀ ਹਰਗੋਬਿਮਦਪੁਰ ਬਲਾਕ ਦੀਆਂ ਖੇਡਾਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਦੇ ਸਟੇਡੀਅਮ ਘੁਮਾਣ ਵਿਖੇ, ਫ਼ਤਹਿਗੜ੍ਹ ਚੂੜੀਆਂ ਬਲਾਕ ਦੀਆਂ ਖੇਡਾਂ ਗੁਰੂ ਨਾਨਕ ਕਾਲਜ ਸਟੇਡੀਅਮ ਕਾਲਾ ਅਫ਼ਗਾਨਾ ਵਿਖੇ, ਬਟਾਲਾ ਸ਼ਹਿਰੀ ਦੀਆਂ ਖੇਡਾਂ ਆਈ.ਟੀ.ਆਈ. ਬਟਾਲਾ ਅਤੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ, ਬਟਾਲਾ ਰੂਰਲ ਦੀਆਂ ਖੇਡਾਂ ਕੋਟਲਾ ਸ਼ਾਹੀਆਂ ਸਟੇਡੀਅਮ ਵਿਖੇ, ਡੇਰਾ ਬਾਬਾ ਨਾਨਕ ਬਲਾਕ ਦੀਆਂ ਖੇਡਾਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਡੇਰਾ ਬਾਬਾ ਨਾਨਕ ਵਿਖੇ, ਕਲਾਨੌਰ ਬਲਾਕ ਦੀਆਂ ਖੇਡਾਂ ਸ਼ਹੀਦ ਭਗਤ ਸਿੰਘ ਸਟੇਡੀਅਮ ਕਲਾਨੌਰ ਵਿਖੇ, ਦੋਰਾਂਗਲਾ ਬਲਾਕ ਦੀਆਂ ਖੇਡਾਂ ਜਵਾਹਰ ਨਵੋਦਿਆ ਸਕੂਲ ਦਬੁਰੀ ਅਤੇ ਧਾਰੀਵਾਲ ਬਲਾਕ ਦੀਆਂ ਖੇਡਾਂ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਖੇਡ ਮੈਦਾਨ ਵਿੱਚ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਅਥਲੈਟਿਕਸ, ਵਾਲੀਬਾਲ, ਫੁੱਟਬਾਲ, ਰੱਸਾ-ਕੱਸੀ, ਕਬੱਡੀ ਨੈਸ਼ਨਲ ਸਟਾਈਲ ਅਤੇ ਖੋ-ਖੋ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਖਿਡਾਰੀਆਂ ਸਮੇਤ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਖੇਡਾਂ ਨੂੰ ਦੇਖਣ ਲਈ ਜਰੂਰ ਪਹੁੰਚਣ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰ