ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ – ਵਧੀਕ ਜ਼ਿਲ੍ਹਾ ਚੋਣ ਅਫਸਰ

ਗੁਰਦਾਸਪੁਰ

ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਗੁਰਦਾਸਪੁਰ, 02 ਅਗਸਤ (ਸਰਬਜੀਤ ਸਿੰਘ ) – ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ 02 ਅਕਤੂਬਰ ਤੱਕ ਦਾਅਵੇ ਅਤੇ ਇਤਰਾਜ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 08 ਨਵੰਬਰ ਨੂੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 26 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਆਪਣੀ ਵੋਟ ਬਣਵਾ ਸਕਣ।

Leave a Reply

Your email address will not be published. Required fields are marked *