ਗੁਰਦਾਸਪੁਰ, 3 ਅਗਸਤ ( ਸਰਬਜੀਤ ਸਿੰਘ)– ਪੰਜਾਬ ਰਾਜ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੁੰਡਾਗਰਦੀ, ਲੁੱਟਾਂ ਖੋਹਾਂ ਚੋਰੀਆਂ ਡਕੈਤੀਆਂ ਤੇ ਕਤਲਾ ਦੀਆਂ ਵਾਰਦਾਤਾਂ ਵਿਚ ਵਾਧਾ ਹੋਇਆ ਹੈ ਇਥੇ ਹੀ ਬੱਸ ਇਨ੍ਹਾਂ ਅਨਸਰਾਂ ਵੱਲੋਂ ਹੁਣ ਪੁਲਸ ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਨਾਲ ਸੂਬੇ ਵਿਚ ਲੋਕ ਸਹਿਮੇ ਹੋਏ ਸਰਕਾਰ ਤੋਂ ਇਨ੍ਹਾਂ ਸਮਾਜ਼ ਵਿਰੋਧੀ ਗੁੰਡਿਆਂ ਨੂੰ ਨੱਥ ਪਾਉਣ ਦੀ ਮੰਗ ਕਰ ਰਹੇ ਹਨ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਐਸ ਐਚ ਓ ਤੇ ਗੁੰਡੇ ਅਨਸਰਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੀ ਵਾਰਦਾਤ ਤੇ ਗਹਿਰੀ ਚਿੰਤਾ ਅਤੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਦੱਸਿਆ ਅੰਮ੍ਰਿਤਸਰ ਦੇ ਲਾਗੇ ਪੈਦੇ ਮੂਧਲ ਨੇੜੇ ਐਸ ਐਚ ਓ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਾਕਾ ਲਾਇਆ ਹੋਇਆ ਸੀ ਅਤੇ ਨਸ਼ੇ ‘ਚ ਧੁੱਤ ਕੁਝ ਸਮਾਜ਼ ਵਿਰੋਧੀ ਅਨਸਰਾਂ ਵੱਲੋਂ ਐਸ ਐਚ ਓ ਤੇ ਤੇਜ ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਉਨ੍ਹਾਂ ਐਸ ਐਚ ਓ ਤੇ ਕਈ ਵਾਰ ਕੀਤੇ, ਭਾਈ ਖਾਲਸਾ ਨੇ ਦੱਸਿਆ ਅੰਮ੍ਰਿਤਸਰ ਨਾਕਾ ਪੁਲਿਸ ਕਰ ਰਹੀ ਹੈ ਮੁਲਜ਼ਮਾਂ ਦੀ ਭਾਲ, ਇਸ ਸਬੰਧੀ ਪੋਸਟ ਐਸ ਐਚ ਓ ਅਮਨਜੋਤ ਕੌਰ, ਵੇਰਕਾ ਨੇ ਪਾ ਕੇ ਦੱਸਿਆ। ਇਸ ਵਾਰਦਾਤ ਨੂੰ ਵੇਖ ਕੇ ਸੂਬੇ ਦੇ ਲੋਕ ਆਪਣੇ ਆਪ ਸੇਫ ਨਹੀਂ ਸਮਝ ਰਹੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸੂਬੇ ਦੀ ਪੁਲਿਸ ਜਿਸ ਨੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨੀ ਹੈ ਉਹ ਹੀ ਸੇਫ ਨਹੀਂ ਤਾਂ ਆਮ ਨਾਗਰਿਕਾਂ ਦਾ ਕੀ ਹਾਲ ਹੋਵੇਗਾਂ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਐਸ ਐਚ ਓ ਅੰਮ੍ਰਿਤਸਰ ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੇ ਜਾਨਲੇਵਾ ਹਮਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਇਨ੍ਹਾਂ ਸਮਾਜ਼ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਦੀਆਂ ਵਾਰਦਾਤਾਂ ਤੋਂ ਬਚਾਇਆ ਜਾ ਸਕੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਆਗੂ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਆਦਿ ਹਾਜਰ ਸਨ ।