ਕਪੂਰਥਲਾ, ਗੁਰਦਾਸਪੁਰ, 4 ਅਗਸਤ ( ਸਰਬਜੀਤ ਸਿੰਘ)– ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਨੇੜੇ ਕਪੂਰਥਲਾ ਵਿਖੇ ਹਰ ਮੱਸਿਆ ਤੇ ਲੱਗਣ ਵਾਲੇ ਧਾਰਮਿਕ ਦੀਵਾਨ ਦੀ ਕੜੀ ਤਹਿਤ ਸਾਵਣ ਮਹੀਨੇ ਦੀ ਮੱਸਿਆ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ । ਜਿਸ ਵਿਚ ਹਜ਼ਾਰਾਂ ਸੰਗਤਾਂ ਨੇ ਹਾਜਰੀ ਭਰ ਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ , ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਾਵਣਿ ਮਹੀਨੇ ਦੀ ਮੱਸਿਆ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸੰਤ ਸਰ ਸਾਹਿਬ ਵਿਖੇ ਪੰਜ ਲੜੀਵਾਰ ਅਖੰਡਪਾਠ ਸਾਹਿਬ ਪ੍ਰਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਦੇ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਜਿਸ ਵਿੱਚ ਭਾਈ ਸਤਨਾਮ ਸਿੰਘ ਤੇ ਉਨ੍ਹਾਂ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਧਾਰਮਿਕ ਦੀਵਾਨ ਵਿੱਚ ਡੇਢ ਦਰਜਨ ਦੇ ਲਗਭਗ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਆਈਆਂ ਸੰਗਤਾਂ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਨਾਲ ਜੋੜਨ ਲਈ ਢੁੱਕਵੇਂ ਉਪਰਾਲੇ ਕੀਤੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨੇ ਬੋਲਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਜੀਵਨ ਭਵਿੱਖ ਮਾਤਾ ਪਿਤਾ ਤੇ ਡੀਪੈਂਡ ਕਰਦਾ ਹੈ ,ਭਾਈ ਖਾਲਸਾ ਨੇ ਦੱਸਿਆ ਬਾਬਾ ਫਰੀਦ ਜੀ ਦੀ ਮਾਤਾ ਨੇ ਆਪਣੇ ਪੁੱਤਰ ( ਬਾਬਾ ਫਰੀਦ ਜੀ )ਨੂੰ ਨਾਮ ਜਪਾਉਣ ਲਈ ਥੂਠ ਤੇ ਰਿਸ਼ਵਤ ਦਿੱਤੀ ਪਰ ਅੱਜ ਮਾਤਾ ਦੀ ਬਦੌਲਤ ਬਾਬਾ ਫਰੀਦ ਜੀ ਦੀ ਪਵਿੱਤਰ ਗੁਰਬਾਣੀ ਸਿੱਖਾਂ ਦੇ ਧਾਰਮਿਕ ਗ੍ਰੰਥ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ,ਧਰੂ ਭਗਤ ਦੀ ਮਾਤਾ ਨੇ ਧਰੂ ਭਗਤ ਨੂੰ ਨਾਮ ਤੇ ਭਗਤ ਕਰਨ ਲਈ ਪ੍ਰੇਰਿਤ ਕੀਤਾ,ਖਾਲਸਾ ਨੇ ਕਿਹਾ ਅੱਜ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਸੈਕਟਰੀ ਕੇਵਲ ਸਿੰਘ ਰਮੀਦੀ ਨੇ ਬੋਲਦਿਆਂ ਜਿਥੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਗੁਰੂ ਘਰ ਦੀ ਚੱਲ ਰਹੀ ਕਾਰਸੇਵਾ ਵਿੱਚ ਸੰਗਤਾਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ, ਇਸ ਮੌਕੇ ਤੇ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ ਰਮੀਦੀ ਤੇ ਹੈਡ ਗ੍ਰੰਥੀ ਗਿਆਨੀ ਭਾਈ ਕੁਲਦੀਪ ਸਿੰਘ ਨੇ ਸਮੂਹ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗੁਰੂ ਕੇ ਲੰਗਰ ਜਲੇਬੀਆਂ ਪਕੌੜੇ ਅਟੁੱਟ ਵਰਤਾਏ ਗਏ।