ਏ.ਡੀ.ਸੀ. ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 7 ਅਗਸਤ ਨੂੰ ਪਿੰਡ ਚੌਂਤਾ ਅਤੇ 12 ਅਗਸਤ ਨੂੰ ਝੰਡਾ ਲੁਬਾਣਾ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ

ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 7 ਅਗਸਤ ਨੂੰ ਪਿੰਡ ਚੌਂਤਾ ਅਤੇ 12 ਅਗਸਤ ਨੂੰ ਝੰਡਾ ਲੁਬਾਣਾ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ ਦਾ ਸਮਾਂ ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਇਨ੍ਹਾਂ ਦੋਵਾਂ ਕੈਂਪਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਅਗਸਤ ਨੂੰ ਪਿੰਡ ਚੌਂਤਾ ਵਿੱਚ ਲੱਗਣ ਵਾਲੇ ਕੈਂਪ ਵਿੱਚ ਚੌਂਤਾ, ਜੰਡੀ, ਢਾਕੀ, ਬੇੜੀ ਅਤੇ ਝੜੋਲੀ ਦੇ ਵਸਨੀਕ ਲੈਣਗੇ ਜਦਕਿ 12 ਅਗਸਤ ਨੂੰ ਪਿੰਡ ਝੰਡਾ ਲੁਬਾਣਾ ਪਿੰਡ ਵਿੱਚ ਲੱਗਣ ਵਾਲੇ ਕੈਂਪ ਵਿੱਚ ਝੰਡਾ ਲੁਬਾਣਾ ਤੋਂ ਇਲਾਵਾ ਛਿਛਰਾ, ਰਾਜੂ ਬੇਲਾ, ਬਲਵੰਡਾ, ਚੜ੍ਹਦੀ ਪੱਤੀ ਭੈਣੀ ਮੀਆਂ ਖਾਂ ਦੇ ਵਸਨੀਕ ਭਾਗ ਲੈਣਗੇ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *