ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ – ਜਗਰੂਪ ਸੇਖਵਾਂ

ਗੁਰਦਾਸਪੁਰ

ਹੈਲਪ ਲਾਈਨ ਨੰਬਰ 1076 ’ਤੇ ਕਾਲ ਕਰਕੇ ਲੋਕ ਘਰ ਬੈਠੇ ਲੈ ਰਹੇ ਹਨ ਸੇਵਾਵਾਂ ਦਾ ਲਾਭ
ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਇਸ ਦਾ ਆਮ ਜਨਤਾ ਨੂੰ ਭਰਪੂਰ ਫ਼ਾਇਦਾ ਹੋ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ 43 ਸਰਕਾਰੀ ਸੇਵਾਵਾਂ ਘਰ ਬੈਠੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਕਿ ਆਪਣੇ ਆਪ ਵਿੱਚ ਮਿਸਾਲ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫ਼ੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫ਼ਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐੱਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਅਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਹੋਣ ਨਾਲ ਸਰਕਾਰ  ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਨੈਂਸ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪ ਲਾਈਨ ਨੰਬਰ 1076 ’ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Leave a Reply

Your email address will not be published. Required fields are marked *