ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਓ- ਡੀ.ਈ.ਓ. ਪਰਮਜੀਤ
ਬਟਾਲਾ, ਗੁਰਦਾਸਪੁਰ 6 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿੱਚ ਛਾਂਦਾਰ ਬੂਟੇ ਲਗਾਏ ਗਏ।
ਜਾਣਕਾਰੀ ਦਿੰਦਿਆਂ ਡੀ.ਈ.ਓ. ਐਲੀ: ਪਰਮਜੀਤ ਨੇ ਦੱਸਿਆ ਕਿ ਕਿ ਉਨ੍ਹਾਂ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਏ ਦੇ ਪਲਾਟਾਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਜਾਮਣ , ਅੰਬ , ਨਿੰਮ ਆਦਿ ਦੇ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਮੌਜੂਦਾ ਸਮੇਂ ਵਿੱਚ ਦਰੱਖਤਾਂ ਦੀ ਵੱਧ ਰਹੀ ਕਟਾਈ ਤੇ ਧਰਤੀ ਦੇ ਤਾਪਮਾਨ ਦੀ ਤਬਦੀਲੀ ਚਿੰਤਾਂ ਦਾ ਵਿਸ਼ਾ ਹੈ। ਉਨ੍ਹਾਂ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਵਿੱਦਿਅਕ ਅਦਾਰਿਆਂ , ਜਨਤਕ ਸਥਾਨਾਂ ਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਲਈ ਹਰ ਮਨੁੱਖ ਵੱਧ ਤੋਂ ਵੱਧ ਪੌਦੇ ਲਗਾਵੇ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀ ਪ੍ਰਕਾਸ਼ ਜੋਸ਼ੀ ਨੇ ਕਿਹਾ ਕਿ ਸਮਾਜ ਦੇ ਹਰ ਵਿਅਕਤੀ ਨੂੰ ਘੱਟ ਤੋਂ ਘੱਟ ਇੱਕ ਰੁੱਖ ਲਗਾ ਕੇ , ਇਸ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਵਿਭਾਗ ਵੱਲੋਂ ਹਰ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ ਜਾ ਰਹੇ ਹਨ। ਇਸ ਦੌਰਾਨ ਡੀ.ਈ.ਓ. ਦਫ਼ਤਰ ਤੋਂ ਅਨੂੰ ਅਰੋੜਾ, ਮਲਕਿੰਦਰ ਸਿੰਘ, ਸਤਪਾਲ ਮਸੀਹ, ਪਰਮਿੰਦਰ ਸਿੰਘ ਜੇ.ਈ. , ਸੁਬੋਧ ਕੁਮਾਰ, ਨੀਤੂ ਬਾਲਾ, ਸੁਮਨ ਸ਼ਰਮਾ , ਮੋਹਿਤ ਕਪੂਰ , ਆਦਿ ਹਾਜ਼ਰ ਸਨ।