ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)—ਕਾਦੀਆਂ ਤੋਂ ਹਲਕਾ ਇੰਚਾਰਜ਼ ਜਗਰੂਪ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਹਾਈਕਮਾਨ ਵੱਲੋਂ ਜ਼ਿਲਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੇ ਜਾਣ ’ਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ਼ ਅਤੇ ਸੀਨੀਅਰ ਆਗੂ ਰਮਨ ਬਹਿਲ ਨੇ ਵਧਾਈ ਦਿੱਤੀ ਹੈ।
ਰਮਨ ਬਹਿਲ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਹੋਇਆ ਕਿਹਾ ਕਿ ਜਗਰੂਪ ਸਿੰਘ ਸੇਖਵਾਂ ਹੀ ਇਸ ਅਹੁੱਦੇ ਲਈ ਜਿੰਮੇਵਾਰੀ ਅਤੇ ਮਾਣ ਸਨਮਾਨ ਦੇ ਹੱਕਦਾਰ ਹਨ। ਇਹ ਸਾਡੇ ਹਲਕੇ ਅਤੇ ਜਿਲੇ ਲਈ ਮਾਣ ਦੀ ਗੱਲ ਹੈ। ਉਨਾਂ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਜਗਰੂਪ ਸਿੰਘ ਸੇਖਵਾਂ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ।
