ਬੱਚਿਆਂ ਨੂੰ ਸਕੂਲ ਲਿਆਉਣ ਛੱਡਣ ਵਾਲੇ ਡਰਾਈਵਰਾਂ ਵੱਲੋਂ ਜਿੰਨੇ ਵੀ ਐਕਸੀਡੈਂਟ ਹੋਏ,ਸ਼ਰਾਬੀ ਪਾਏ ਗਏ, ਅਜਿਹੇ ਲੋਕਾਂ ਦੀ ਛੁੱਟੀ ਕੀਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 7 ਅਗਸਤ (‌‌ਸਰਬਜੀਤ ਸਿੰਘ)– ਜਗਰਾਵਾਂ ਤੋਂ ਰਾਏਕੋਟ ਰੋੜ ਤੇ ਇੱਕ ਨਿੱਜੀ ਸਕੂਲ ਵੈਨ ਬੱਸ ਦੇ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਦੇ ਵੱਡੇ ਹਾਦਸੇ’ਚ ਇੱਕ ਛੋਟੀ ਬੱਚੀ ਦੇ ਮਰਨ ਤੇ ਕੁਝ ਹੋਰ ਬੱਚਿਆਂ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੰਗ ਕੀਤੀ ਕਿ ਬੱਚਿਆਂ ਨੂੰ ਸਕੂਲ ਲਿਆਉਣ ਅਤੇ ਛੱਡਣ ਤੋਂ ਪਹਿਲਾਂ ਬੱਸ ਡਰਾਇਵਰ ਦਾ ਮੁਆਇਨਾ ਹੋਣਾ ਚਾਹੀਦਾ ਤਾਂ ਕਿ ਪਤਾ ਲੱਗ ਸਕੇ ਕਿ ਡਰਾਇਵਰ ਨੇ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦਾ ਸੇਵਨ ਤਾਂ ਨਹੀਂ ਕੀਤਾ ਕਿਉਂਕਿ ਖਬਰ ਦੇ ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਬੱਸ ਨੂੰ ਚਲਾ ਰਿਹਾ ਡਰਾਇਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਤਾਂ ਹੀ ਉਸ ਕੋਲੋਂ ਬੱਸ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਈ ਤੇ ਇੱਕ ਬੱਚੀ ਦੇ ਮਰਨ ਤੇ ਕੁਝ ਹੋਰ ਬੱਚਿਆਂ ਦੇ ਜ਼ਖ਼ਮੀ ਹੋਣ ਦੀ ਮੰਦਭਾਗੀ ਘਟਨਾ ਵਾਪਰੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਗਰਾਵਾਂ ਰਾਏਕੋਟ ਰੋੜ ਤੇ ਇੱਕ ਨਿੱਜੀ ਸਕੂਲ ਬੱਸ ਦੇ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਨਾਲ ਇੱਕ ਬੱਚੇ ਦੇ ਮਰਨ ਤੇ ਕੁਝ ਹੋਰ ਬੱਚਿਆਂ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਡਰਾਈਵਰ ਦਾ ਬੱਚੇ ਲਿਆਉਣ ਤੇ ਛੱਡਣ ਸਮੇਂ ਸਿਵਲ ਹਸਪਤਾਲ ਦੇ ਡਾਕਟਰਾਂ ਤੋਂ ਚੈੱਕ ਅੱਪ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਸਕੂਲ ਵੈਨ ਬੱਸ ਦੇ ਡਰਾਈਵਰਾਂ ਵੱਲੋਂ ਬੀਤੇ ਸਮੇਂ ਵਿੱਚ ਜਿੰਨੇ ਵੀ ਐਕਸੀਡੈਂਟ ਹਾਦਸੇ ਹੋਏ ਤੇ ਬੱਚੇ ਮਰੇ ਉਨ੍ਹਾਂ ਸਾਰੇ ਡਰਾਈਵਰਾਂ ਵੱਲੋਂ ਸ਼ਰਾਬ ਦਾ ਸੇਵਨ ਕੀਤਾ ਪਾਇਆਂ ਗਿਆ ਇਸ ਕਰਕੇ ਬੱਚਿਆਂ ਦੀ ਸੇਫਟੀ ਅਤੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਕੂਲ ਪ੍ਰਿੰਸੀਪਲ ਦੀ ਡਿਊਟੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਸਕੂਲ ਲਿਆਉਣ ਅਤੇ ਛੱਡਣ ਸਮੇਂ ਸਬੰਧਤ ਬੱਸ ਡਰਾਇਵਰ ਦਾ ਸਥਾਨਕ ਸਰਕਾਰੀ ਸਿਵਲ ਹਸਪਤਾਲ ਦੇ ਡਾਕਟਰ ਮੈਡੀਕਲ ਤੋਂ ਮੈਡੀਕਲ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਆਏ ਦਿਨ ਸਕੂਲ ਬੱਸਾਂ ਦੇ ਡਰਾਈਵਰਾਂ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਕੀਤੇ ਜਾ ਐਕਸੀਡੈਂਟ ਹਾਦਸਿਆਂ ਨੂੰ ਰੋਕਿਆ ਜਾ ਸਕੇ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ, ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।।

Leave a Reply

Your email address will not be published. Required fields are marked *