11 ਅਗਸਤ ਨੂੰ ਹੋਵੇਗੀ ਅੰਤਿਮ ਅਰਦਾਸ – ਭਾਈ ਖਾਲਸਾ
ਬਠਿੰਡਾ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾਂ ਤਰਨਾਦਲ ਨੂੰ ਉਸ ਵੇਲੇ ਵੱਡਾ ਤੇ ਭਾਰੀ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਪੂਜਨੀਕ ਮਾਤਾ ਸੁਖਵਿੰਦਰ ਕੌਰ ਜੀ ਧਰਮ ਪਤਨੀ ਸਵਰਗੀ ਮਾਲਵਾ ਤਰਨਦਲ ਮੁਖੀ ਜਥੇਦਾਰ ਬਾਬਾ ਲਾਲ ਸਿੰਘ ਜੀ ਪਿਛਲੇ ਦਿਨੀਂ ਅਕਾਲ ਪੁਰਖ ਵੱਲੋਂ ਦਿੱਤੇ ਸਵਾਸਾਂ ਨੂੰ ਭੋਗਦੇ ਹੋਏ ਆਤਮ ਚਲਾਣਾ ਕਰ ਗਏ ਸਨ ,ਜਿਨ੍ਹਾਂ ਨਮਿਤ ਗੁਰਦੁਆਰਾ ਵਿਵੇਕ ਸਰ ਸਾਹਿਬ ਛੌਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਸਹਿਜ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਤੇ ਅੰਤਿਮ ਅਰਦਾਸ ਕੱਲ 11 ਅਗਸਤ ਦਿੱਨ ਐਤਵਾਰ ਦੁਪਹਿਰ 1 ਵਜੇ ਹੋਵੇਗੀ, ਇਸ ਮੌਕੇ ਤੇ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ, ਨਿਰਮਲੇ ਸੰਤਾਂ ਮਹਾਪੁਰਸ਼ਾਂ ਤੇ ਹੋਰ ਸੰਪਰਦਾਵਾਂ ਦੇ ਮੁਖੀਆਂ ਤੋਂ ਇਲਾਵਾ ਕਈ ਧਾਰਮਿਕ, ਸਿਆਸੀ ਸਮਾਜਿਕ ਤੇ ਇਲਾਕਾ ਨਿਵਾਸੀਆਂ ਨੇ ਜਿਥੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮਾਤਾ ਸੁਖਵਿੰਦਰ ਕੌਰ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ, ਉਥੇ ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ, ਜਥੇਦਾਰ ਬਾਬਾ ਸਰਵਣ ਸਿੰਘ ਰਸਾਲਦਾਰ ਬੁੱਢਾ ਦਲ, ਜਥੇਦਾਰ ਕੁਲਵੰਤ ਸਿੰਘ ਚਾਣਕੀਆ ਬੁਢਾ ਦਲ,ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ,ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ , ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜਥੇਦਾਰ ਬਾਬਾ ਪ੍ਰਗਟ ਸਿੰਘ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਜਥੇਦਾਰ ਬਾਬਾ ਗੁਰਮੀਤ ਸਿੰਘ ਸੈਕਟਰੀ ਫਿਲੌਰ, ਜਥੇਦਾਰ ਰਣਜੀਤ ਸਿੰਘ, ਸ੍ਰ ਸਤਨਾਮ ਸਿੰਘ ਅੰਮ੍ਰਿਤਸਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਮਾਤਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ੍ ਕਿ ਸ਼ਰਧਾ ਦੇ ਫੁੱਲ ਭੇਂਟ ਕਰਨਗੇ, ਅੰਤਿਮ ਅਰਦਾਸ ਮੌਕੇ ਹਰਮੰਦਿਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਦਲ ਪੰਥਾਂ ਦੇ ਕੀਰਤਨੀ ਜਥੇ ਆਈਆਂ ਸੰਗਤਾਂ ਨੂੰ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾ ਕੇ ਨਿਹਾਲ ਕਰਨਗੇ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾਂ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਮਾਤਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ।।


