ਬਠਿੰਡਾ, ਗੁਰਦਾਸਪੁਰ, 11 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਸਤਿਕਾਰ ਯੋਗ ਮਾਤਾ ਅਤੇ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੇ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਜੀ ਫੂਲ ਬਠਿੰਡਾ ਬੀਤੇ ਦਿਨੀਂ ਪਰਮਾਤਮਾ ਵੱਲੋਂ ਬਖਸ਼ਿਸ਼ ਕੀਤੇ ਗਏ ਸਵਾਸਾ ਨੂੰ ਭੋਗਦੇ ਹੋਏ ਆਤਮ ਚਲਾਣਾ ਕਰ ਗਏ ਸਨ ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਲਈ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਸਹਿਜ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਨੂੰ ਉਪਰੰਤ ਅੰਤਿਮ ਅਰਦਾਸ ਸਮਾਗਮ ਦੀ ਅਰੰਭਤਾ ਜਥੇਦਾਰ ਬਾਬਾ ਬਲਵਿੰਦਰ ਚਾਗਲੀ ਵਾਲਿਆਂ ਦੇ ਕੀਰਤਨੀ ਜਥੇ ਨੇ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾ ਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਬਾਬਾ ਗੁਰਪ੍ਰੀਤ ਸਿੰਘ ਭਲਵਾਨ ਵਾਲੇ, ਤੋਂ ਇਲਾਵਾ ਅਧੀ ਦਰਜਨ ਕੀਰਤਨੀ ਜਥਿਆਂ ਨੇ ਸਬਦ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰ ਕੇ ਮਾਤਾ ਸੁਖਵਿੰਦਰ ਕੌਰ ਫੂਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਤੇ ਸੰਤ ਕਿਰਪਾਲ ਸਿੰਘ ਸਹਾੜਾ ਚੈਰੀਟੇਬਲ ਟਰੱਸਟ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਚਾਗਲੀ ਵਾਲੇ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾਂ ਤਰਨਾਦਲ ਸ਼ਹੀਦ ਬਾਬਾ ਸੰਗਤ ਜੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਮੰਗ ਪੱਤਰ ਦੇ ਕੇ ਨਸ਼ਿਆਂ ਦਾ ਸੇਵਨ ਤੋਂ ਹੋਰ ਗੁਰਮਰਯਾਦਾ ਤੋਂ ਉਲਟ ਚੱਲਣ ਵਾਲੇ ਗ੍ਰੰਥੀ ਸਿੰਘਾਂ ਤੇ ਹੋਰਾਂ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦੀ ਚੱਲ ਰਹੀ ਕਾਰਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਇਸ ਮੌਕੇ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਨਾਲ ਹਜ਼ਾਰਾਂ ਸੰਗਤਾਂ ਨੇ ਸਵਰਗੀ ਮਾਤਾ ਸੁਖਵਿੰਦਰ ਕੌਰ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਹਾਜ਼ਰੀ ਲਵਾਈ ।



