ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਮਹੀਨਾਵਾਰ ਪਰਿਵਾਰਕ ਮੀਟਿੰਗ ਵਿੱਚ ਲਾਇਨ ਲੇਡੀਜ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ

ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ ਨੂੰ ਕੀਤਾ ਗਿਆ ਸਨਮਾਨਿਤ

ਬਟਾਲਾ, ਗੁਰਦਾਸਪੁਰ 12 ਅਗਸਤ ( ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਹੀਨਾਵਾਰ ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਹਾਜ਼ਰ ਲਾਇਨ ਲੇਡੀਜ ਤੇ ਬੱਚਿਆਂ ਵੱਲੋਂ ਸੱਭਿਆਚਾਰਿਕ ਬੋਲੀਆਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਸਿੰਘ ਨੇ ਦੱਸਿਆ ਕਲੱਬ ਦੇ ਮੈਂਬਰਾਂ ਵੱਲੋਂ ਪਰਿਵਾਰਕ ਮੀਟਿੰਗ ਕੀਤੀ ਗਈ ਜਿਸ ਵਿੱਚ ਉੱਘੇ ਸਮਾਜ ਸੇਵਕ ਅਤੇ ਮਜ਼ਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਜੋਗਿੰਦਰ ਅੰਗੂਰਾਲਾ ਤੇ ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਹਾਜ਼ਰ ਲੇਡੀ ਲਾਇਨਜ ਮੈਂਬਰਾਂ ਅਤੇ ਬੱਚਿਆਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ ਨੂੰ ਕੰਪਿਊਟਰ ਟਾਇਪਿੰਗ ਵਿੱਚ ਵਿਸ਼ਵ ਰਿਕਾਰਡ ਬਣਾਉਣ ਤੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਮੇਂ-ਸਮੇਂ ਤੇ ਸਮਾਜ ਭਲਾਈ ਦੇ ਅਨੇਕਾਂ ਪ੍ਰੋਜੈਕਟ ਕੀਤੇ ਗਏ ਹਨ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਇਹ ਹਮੇਸ਼ਾ ਮੋਹਰੀ ਕਲੱਬ ਰਹੀ ਹੈ। ਉਨ੍ਹਾਂ ਕਲੱਬ ਦੇ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਲਾਇਨ ਗਗਨਦੀਪ ਸਿੰਘ ਵੱਲੋਂ ਕੀਤੇ ਗਏ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ।ਵਾਇਸ ਰੀਜਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਵੱਲੋਂ ਨਵੇਂ ਬਣੇ ਮੈਂਬਰਾਂ ਨੂੰ ਲਾਇਨ ਪਿੰਨਾਂ ਲਗਾਈਆਂ ਗਈਆਂ। ਇਸ ਦੌਰਾਨ ਲਾਇਨ ਲੇਡੀ ਸੁਮਨ ਬਾਲਾ ਨੇ ਕਿਹਾ ਕਿ ਲਾਇਨਜ ਕਲੱਬ ਵੱਲੋਂ ਤੀਆਂ ਦੇ ਤਿਉਹਾਰ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ , ਜਿਸ ਨਾਲ ਅਜੋਕੀ ਨੋਜਵਾਨ ਪੀੜੀ ਆਪਣੇ ਪੰਜਾਬੀ ਸੱਭਿਆਚਾਰ ਨਾਲ ਜੁੜੀ ਰਹਿੰਦੀ ਹੈ। ਇਸ ਦੌਰਾਨ ਲਾਇਨ ਲੇਡੀਜ ਮਨਦੀਪ ਕੌਰ, ਲਾਇਨ ਲੇਡੀਜ ਮਨਜਿੰਦਰ ਕੌਰ, ਲਾਇਨ ਲੇਡੀ ਰੁਪਿੰਦਰ ਕੌਰ, ਲਾਇਨ ਲੇਡੀ ਨਰੋਤਮਪਾਲ ਕੌਰ, ਲਾਇਨ ਲੇਡੀ ਰੇਖਾ, ਲਾਇਨ ਲੇਡੀ ਮਮਤਾ, ਲਾਇਨ ਲੇਡੀ ਨਿਰਮਲਜੀਤ ਕੌਰ, ਲਾਇਨ ਲੇਡੀ ਪਰਵਿੰਦਰ ਕੌਰ , ਲਾਇਨ ਲੇਡੀ ਅਮਨਦੀਪ ਕੌਰ ,ਨੀਲਮ ਭਾਟੀਆ , ਮਨਜਿੰਦਰ ਕੌਰ ਆਦਿ ਵੱਲੋਂ ਸੱਭਿਆਚਾਰਿਕ ਬੋਲੀਆਂ ਨਾਲ ਤੀਆਂ ਤਿਉਹਾਰ ਮਨਾਇਆ। ਇਸ ਮੌਕੇ ਵਾਈਸ ਰੀਜਨ ਚੇਅਰਮੈਨ ਬਰਿੰਦਰ ਸਿੰਘ ਅਠਵਾਲ, ਲਾਇਨ ਪਰਵਿੰਦਰ ਸਿੰਘ ਗੋਰਾਇਆ , ਲਾਇਨ ਪ੍ਰਦੀਪ ਸਿੰਘ ਚੀਮਾ, ਲਾਇਨ ਭਾਰਤ ਭੂਸ਼ਨ , ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਗੁਰਸ਼ਰਨ ਸਿੰਘ, ਲਾਇਨ ਬਲਕਾਰ ਸਿੰਘ , ਲਾਇਨ ਦਵਿੰਦਰ ਸਿੰਘ ਕਾਹਲੋਂ , ਲਾਇਨ ਗੋਬਿੰਦ ਸੈਣੀ, ਲਾਇਨ ਸ਼ੁਸ਼ੀਲ , ਲਾਇਨ ਅਨੂਪ ਸਿੰਘ ਮਾਂਗਟ , ਲਾਇਨ ਸਰਬਜੀਤ ਸਿੰਘ, ਲਾਇਨ ਸਰਬਜੀਤ ਸਿੰਘ ਚੱਠਾ , ਲਾਇਨ ਜਸਪਿੰਦਰ ਸਿੰਘ ਗੋਲਡੀ ਆਦਿ ਹਾਜ਼ਰ ਸਨ।ਲਾਇਨ ਭਾਰਤ ਭੂਸ਼ਨ ਅਤੇ ਲਾਇਨ ਸਰਬਜੀਤ ਸਿੰਘ ਚੱਠਾ ਵੱਲੋਂ ਮੰਚ ਸੰਚਾਲਨ ਬਾਖੂਬੀ ਕੀਤਾ ਗਿਆ।*

Leave a Reply

Your email address will not be published. Required fields are marked *