ਸੌਦਾ ਸਾਧ ਨੂੰ ਗਿਆਰ੍ਹਵੀਂ ਵਾਰ ਪੈਰੋਲ ਛੁੱਟੀ ਦੇ ਕੇ ਸਿੱਖਾਂ ਨੂੰ ਚਿੜਾਉਣ ਵੈਗਾਰਨ ਦੇ ਨਾਲ ਨਾਲ ਵੱਡੀ ਚੁਣੌਤੀ ਦਿੱਤੀ ਜਾ ਰਹੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 14 ਅਗਸਤ ( ਸਰਬਜੀਤ ਸਿੰਘ)—ਸਰਸੇ ਵਾਲੇ ਸੌਦੇ ਸਾਧ ਰਾਮ ਰਹੀਮ ਨੂੰ ਸਿੱਖ ਵਿਰੋਧੀ ਭਾਜਪਾ ਸਰਕਾਰ ਨੇ ਜੇਲ੍ਹ ਤੋਂ ਗਿਆਰਵੀਂ ਵਾਰ ਪੈਰੋਲ ਛੁੱਟੀ ਦੇ ਕੇ ਸਿੱਖਾਂ ਨੂੰ ਇੱਕ ਵਾਰ ਫਿਰ ਵੈਗਾਰਿਆਂ ਹੈ ਅਜਿਹਾ ਕਰਕੇ ਹਰਿਆਣਾ ਸਰਕਾਰ ਸਿੱਖਾਂ ਨੂੰ ਚਿੜਾਉਣ ਵੰਗਾਰਨ ਦੇ ਨਾਲ ਨਾਲ ਵੱਡੀ ਚੁਣੌਤੀ ਦੇ ਰਹੀ ਹੈ ,ਜਿਸ ਨਾਲ ਪੰਜਾਬ ਦਾ ਸ਼ਾਂਤਮਈ ਮਹੌਲ ਵਿਗੜ ਸਕਦਾ ਹੈ ਜਿਸ ਲਈ ਕੇਂਦਰ ਸਰਕਾਰ ਹਾਈਕੋਰਟ ਤੇ ਹਰਿਆਣਾ ਸਰਕਾਰ ਜੁਮੇਵਾਰ ਹੋਣਗੀਆਂ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਗੈਰ ਕਾਨੂੰਨੀ ਤੇ ਸਿੱਖ ਵਿਰੋਧੀ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਸੌਂਦੇ ਸਾਧ ਰਾਮ ਰਹੀਮ ਦੀ ਪੈਰੋਲ ਛੁੱਟੀ ਰੱਦ ਕੀਤੀ ਜਾਵੇ, ਕਿਉਂਕਿ ਇਹ ਪਰੋਲ ਹਾਈ ਕੋਰਟ ਦੇ ਉਹਨਾਂ ਹੁਕਮਾਂ ਨੂੰ ਵੀ ਚਾਇਲਜ ਕਰਦੀ ਹੈ ,ਜਿਨ੍ਹਾਂ ਵਿੱਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਕੀਤਾ ਸੀ ਕਿ ਹੁਣ ਹਰਿਆਣਾ ਸਰਕਾਰ ਹਾਈਕੋਰਟ ਦੇ ਹੁਕਮਾਂ ਤੋਂ ਬਗੈਰ ਸੌਂਦੇ ਸਾਧ ਨੂੰ ਪਰੋਲ ਛੁੱਟੀ ਨਹੀਂ ਦੇ ਸਕੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਹਰਿਆਣਾ ਸਰਕਾਰ ਵੱਲੋਂ ਸੌਦੇ ਸਾਧ ਨੂੰ ਗਿਆਰ੍ਹਵੀਂ ਵਾਰ ਪੈਰੋਲ ਛੁੱਟੀ ਦੇਣ ਦੀ ਨਿੰਦਾ ਅਤੇ ਇਹ ਛੁੱਟੀ ਤੁਰੰਤ ਕੈਂਸਲ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਸੌਦੇ ਸਾਧ ਨੂੰ ਹਾਈਕੋਰਟ ਵਲੋਂ ਜੇਲ੍ਹ ਤੋਂ ਬਾਹਰ ਬਾਹਰ ਪਰੋਲ ਛੁੱਟੀ ਦੇਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਨੂੰ ਚੁਣੌਤੀ ਦਿੱਤੀ ਸੀ ਅਤੇ ਮੰਗ ਕੀਤੀ ਸੀ ਜੇਹੜੇ ਕੇਸਾਂ ਤਹਿਤ ਸੌਦੇ ਸਾਧ ਨੂੰ ਬਾਰ ਬਾਰ ਜੇਲ੍ਹ’ਚ ਪਰੋਲ ਛੁੱਟੀ ਦਿੱਤੀ ਜਾ ਰਹੀ ਹੈ ਇਹਨਾਂ ਕੇਸਾਂ ਦੇ ਹੋਰ ਕੈਦੀਆਂ ਨੂੰ ਅਜਿਹੀ ਪਰੋਲ ਤੋਂ ਕਿਉਂ ਦੂਰ ਰੱਖਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਰਿੱਟ ਤੇ ਫ਼ੈਸਲਾ ਸੁਣਾਉਂਦਿਆਂ ਮਾਨਯੋਗ ਹਾਈਕੋਰਟ ਨੇ ਦੋ ਢਾਈ ਮਹੀਨੇ ਪਹਿਲਾਂ ਇੱਕ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਸੀ ਕਿ ਹੁਣ ਹਰਿਆਣਾ ਸਰਕਾਰ ਸੌਦੇ ਸਾਧ ਰਾਮ ਰਹੀਮ ਨੂੰ ਪਰੋਲ ਛੁੱਟੀ ਹਾਈਕੋਰਟ ਦੇ ਹੁਕਮਾਂ ਤੋਂ ਬਗੈਰ ਨਹੀਂ ਦੇ ਸਕੇਗੀ ਤੇ ਇਹ ਵੀ ਕਿਹਾ ਸੀ ਕਿ ਅਜਿਹੇ ਕੇਸਾਂ ਨਾਲ ਸਬੰਧਤ ਹੋਰਨਾਂ ਕੈਦੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ ਕਿ ਉਨ੍ਹਾਂ ਨੂੰ ਅਜਿਹੀ ਫੈਸਲਟੀ ਤੋਂ ਕਿਉਂ ਦੂਰ ਰੱਖਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਲੋਕ ਇਸ ਗੱਲ ਤੋਂ ਹੈਰਾਨ ਹਨ ਕਿ ਹਾਈਕੋਰਟ ਨੇ ਆਪਣੇ ਹੀ ਫੈਸਲੇ ਨੂੰ ਚੁਣੌਤੀ ਦੇ ਕੇ ਸਰਸੇ ਵਾਲੇ ਸਾਧ ਰਾਮ ਰਹੀਮ ਨੂੰ ਗਿਆਰਵੀਂ ਵਾਰ ਪੈਰੋਲ ਛੁੱਟੀ ਦੇ ਕੇ ਜਿਥੇ ਜੇਲ੍ਹ ਕੈਦੀਆਂ ਲਈ ਪਰੋਲ ਛੁੱਟੀ ਦੇ ਬਣੇ ਕਾਨੂੰਨੀ ਵਿਧੀ ਵਿਧਾਨ ਨੂੰ ਵੱਡੀ ਠੇਸ ਪਹੁੰਚਾਈ ਹੈ, ਉਥੇ ਪੀੜਤਾਂ ਨਾਲ ਵੱਡੀ ਬੇਇਨਸਾਫ਼ੀ ਕੀਤੀ ਹੈ ਭਾਈ ਖਾਲਸਾ ਨੇ ਕਿਹਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਵਰਗੇ ਖਤਰਨਾਕ ਕੇਸਾਂ ਵਿੱਚ ਜੇਲ੍ਹ ਕੱਟ ਰਹੇ ਹੋਰ ਕੈਦੀਆਂ ਨੂੰ ਅਜਿਹੀ ਪਰੋਲ ਛੁੱਟੀ ਕਿਉਂ ਨਹੀਂ ਦਿੱਤੀ ਜਾ ਰਹੀ, ਭਾਈ ਖਾਲਸਾ ਨੇ ਸਪਸ਼ਟ ਕੀਤਾ ਇਡੇ ਵੱਡੇ ਬਲਾਤਕਾਰੀ ਤੇ ਕਤਲਾ ਦੇ ਕੇਸਾਂ ਵਿੱਚੋਂ ਦੋਸੀ ਪਾਏ ਜਾਣ ਦੇ ਬਾਵਜੂਦ ਰਾਮ ਰਹੀਮ ਨੂੰ ਜੇਲ੍ਹ ਵਿੱਚੋ ਗਿਆਰਵੀਂ ਵਾਰ ਪੈਰੋਲ ਛੁੱਟੀ ਮਿਲਣ ਪਿਛੇ ਕੇਂਦਰ ਤੇ ਹਰਿਆਣਾ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਕੰਮ ਕਰ ਰਹੀ ਹੈ ਕਿਉਂਕਿ ਇੱਕ ਪਾਸੇ ਤਾਂ ਸਰਕਾਰ ਅਦਾਲਤਾਂ ਵੱਲੋਂ ਮਿਲੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖਾਂ ਨੂੰ ਰਿਹਾਅ ਨਹੀਂ ਕਰ ਰਹੀ ਅਤੇ ਦੂਜੇ ਪਾਸੇ ਸਰਸੇ ਵਾਲੇ ਵਲਾਤਕਾਰੀ ਤੇ ਕਾਤਲ ਸਾਧ ਨੂੰ ਨੂੰ ਬਾਰ ਬਾਰ ਜੇਲ੍ਹ’ਚ ਪਰੋਲ ਛੁੱਟੀ ਦੇ ਕੇ ਸਿੱਖਾਂ ਨੂੰ ਚਿੜਾਇਆ ਜਾ ਰਿਹਾ ਹੈ ਜੋਂ ਕੌਮ ਲਈ ਚਿੰਤਾ ਤੇ ਵੱਡੀ ਚੁਣੌਤੀ ਦਾ ਵਿਸ਼ਾ ਬਣ ਚੁੱਕਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਸਿੱਖ ਵਿਰੋਧੀ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਮੰਗ ਕਰਦੀ ਹੈ ਸਰਸੇ ਵਾਲੇ ਸਾਧ ਨੂੰ ਦਿੱਤੀ ਗਈ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਪਰੋਲ ਛੁੱਟੀ ਤੁਰੰਤ ਕੈਸਲ ਕੀਤੀ ਜਾਵੇ, ਕਿਉਂਕਿ ਇਸ ਨਾਲ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ ਜਿਨ੍ਹਾਂ ਲਈ ਪੰਜਾਬ ਹਰਿਆਣਾ ਹਾਈਕੋਰਟ ਦੇ ਨਾਲ ਨਾਲ ਕੇਂਦਰ ਤੇ ਹਰਿਆਣਾ ਸਰਕਾਰ ਵੀ ਜੁੰਮੇਵਾਰ ਹੌਣਗੀਆਂ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *