ਫਿਲੌਰ, ਬਟਾਲਾ, 15 ਅਗਸਤ ( ਸਰਬਜੀਤ ਸਿੰਘ)– ਅੱਜ 15 ਅਗਸਤ ਸਵਤੰਤਰ ਦਿਵਸ ਨੂੰ ਸਮਰਪਿਤ ਫਿਲੌਰ ਤਹਿਸੀਲ ਗੁਰਾਇਆ ਨੂਰਮਹਿਲ ਦੇ ਪ੍ਰਸ਼ਾਸਨ ਜਿਸ ਦੀ ਅਗਵਾਈ ਐਸ ਡੀ ਐਮ,ਡੀ ਐਸ ਪੀ, ਤਹਿਸੀਲਦਾਰ ਸਮੇਤ ਪ੍ਰਸ਼ਾਸਨ ਅਧਿਕਾਰੀ ਕਰ ਰਹੇ ਸਨ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੋਰ ਕਮੇਟੀ ਮੈਂਬਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੂੰ ਧਾਰਮਿਕ ਅਤੇ ਸਮਾਜ ਭਲਾਈ ਕਾਰਜਾਂ ਲਈ ਵਿਸ਼ੇਸ਼ ਤੌਰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨਾ ਫਿਲੌਰ ਪ੍ਰਸ਼ਾਸਨ ਦਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਅਤੇ ਸਮੇਂ ਦੀ ਲੋੜ ਵਾਲਾਂ ਕਾਰਜ਼ ਕਿਹਾ ਜਾ ਸਕਦਾ ਲੋਕਾਂ ਵਲੋਂ ਇਸ ਕਾਰਜ਼ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਮੰਨਦੀ ਹੈ ਕਿਉਂਕਿ 15 ਅਗਸਤ ਨੂੰ ਗੁਰਦੁਆਰਾ ਸਾਹਿਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਬਦਲੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅੱਲੋਵਾਲ ਨੂੰ ਫਿਲੌਰ ਪ੍ਰਸ਼ਾਸਨ ਵੱਲੋਂ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਇਤਿਹਾਸਕ ਫੈਸਲਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਿਲੌਰ ਪ੍ਰਸ਼ਾਸਨ ਵੱਲੋਂ ਬਾਬਾ ਸੁਖਵਿੰਦਰ ਸਿੰਘ ਜੀ ਨੂੰ ਸਨਮਾਨਿਤ ਕਰਨ ਵਾਲੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਹਮਾਇਤ ਕਰਦਿਆਂ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਦੱਸਿਆ, ਇਸ ਮੌਕੇ ਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਪੁਲਿਸ ਟੁਕੜੀ ਤੋਂ ਸਲਾਮੀ ਲਈ ਗਈ ਇਸ ਮੌਕੇ ਵੱਖ ਵੱਖ ਸਕੂਲਾਂ ਤੋਂ ਆਏ ਐਨ ਸੀ ਸੀ ਕੈਡਿਟ ਤੇ ਹੋਰ ਸਨਮਾਨ ਯੋਗ ਵਿਦਿਆਰਥੀਆਂ ਤੇ ਮਾਰਚ ਪਾਸ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਅਧਿਕਾਰੀਆਂ ਤੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ ਭਾਈ ਖਾਲਸਾ ਨੇ ਕਿਹਾ ਬਾਬਾ ਸੁਖਵਿੰਦਰ ਸਿੰਘ ਜੀ ਅੱਲੋਵਾਲ ਫਿਲੌਰ ਨੂੰ ਸਮਾਜ ਭਲਾਈ ਕਾਰਜਾਂ ਲਈ ਵਿਸ਼ੇਸ਼ ਤੌਰ ਸਨਮਾਨ ਦੇਣ ਵਾਲੇ ਫਿਲੌਰ ਪ੍ਰਸ਼ਾਸਨ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵੱਲੋਂ ਕੀਤੇ ਜਾ ਸਮਾਜ਼ ਭਲਾਈ ਕਾਰਜਾਂ ਦੀ ਸ਼ਲਾਘਾ ਕਰਦੀ ਹੈ ਉਥੇ ਫਿਲੌਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕਰਨ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ ਇਸ ਮੌਕੇ ਤੇ ਐਸ ਡੀ ਐਮ ਡੀ ਐਸ ਪੀ ਸਮੂਹ ਤਹਿਸੀਲਦਾਰ ਸਾਹਿਬਾਨ ਤੇ ਹੋਰ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ ।