ਮਹਿਲਾ ਡਾਕਟਰ ਨਾਲ ਦਰਿੰਦਗੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ- ਸਿਮਰਨ

ਗੁਰਦਾਸਪੁਰ

ਸੀ.ਬੀ.ਏ ਇਨਫੋਟੈਕ ਵਲੋਂ ਮੋਮਬੱਤੀ ਜਗਾ ਕੇ ਅਤੇ 2 ਮਿੰਟ ਦਾ ਮੋਨ ਧਾਰ ਕੇ ਮਹਿਲਾ ਡਾਕਟਰ ਨੂੰ ਸ਼ਰਧਾਂਜਲੀ ਭੇਂਟ ਕੀਤੀ
ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ) – ਕਲਕੱਤਾ ਵਿਖੇ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਦੇ ਰੋਸ ਵਜੋਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਮੋਮਬੱਤੀਆਂ ਜਗਾ ਕੇ 2 ਮਿੰਟ ਦਾ ਮੋਨ ਰੱਖਿਆ ਗਿਆ ਅਤੇ ਮਹਿਲਾ ਡਾਕਟਰ ਨਾਲ ਦਰਿੰਦਗੀ ਕਰਨ ਵਾਲੇ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸੀ.ਬੀ.ਏ ਇਨਫੋਟੈਕ ਦੀ ਐਮ.ਡੀ ਮੈਡਮ ਸਿਮਰਨ ਨੇ ਕਿਹਾ ਕਿ ਕਲਕੱਤਾ ਦੀ ਇਸ ਘਟਨਾ ਨੇ ਹਰ ਕਿਸੇ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੱਤਾ ਹੈ ਜੋ ਦਰਿੰਦਗੀ ਇਸ ਮਹਿਲਾ ਡਾਕਟਰ ਨਾਲ ਹੋਈ ਹੈ। ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਉਹਨਾਂ ਕਿਹਾ ਕਿ ਦੇਸ਼ ਵਿਚ ‘ਬੇਟੀ ਪੜਾਓ ਬੇਟੀ ਬਚਾਓ’ ਦਾ ਨਾਅਰਾ ਦਿੱਤਾ ਗਿਆ ਹੈ ਪਰੰਤੂ ਅੱਜ ਵੀ ਔਰਤਾਂ ਤੇ ਅੱਤਿਆਚਾਰ ਹੋ ਰਿਹਾ ਹੈ ਅਤੇ ਦਰਿੰਦਗੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਮੁੜ ਕੋਈ ਵੀ ਵਿਅਕਤੀ ਅਜਿਹੀ ਘਿਨੌਣੀ ਹਰਕਤ ਕਰਨ ਤੋਂ ਪਹਿਲਾ ਹਜ਼ਾਰ ਵਾਰ ਸੋਚੇ। ਮੈਡਮ ਸਿਮਰਨ ਨੇ ਅੱਗੇ ਕਿਹਾ ਕਿ ਅੱਜ ਦੇਸ਼ ਵਿਚ ਅਜਿਹੇ ਸਖਤ ਕਾਨੂੰਨ ਲਿਆਉਣ ਦੀ ਲੋੜ ਹੈ ਜੋ ਅਜਿਹੀਆਂ ਘਟਨਾ ਕਰਨ ਵਾਲੇ ਦੋਸ਼ੀਆਂ ਦੇ ਮਨ ਵਿਚ ਡਰ ਪੈਂਦਾ ਕਰਨ ਤਾਂ ਜੋ ਅੱਗੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

Leave a Reply

Your email address will not be published. Required fields are marked *