ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ ) – ਗੁਰਪ੍ਰੀਤ ਸਿੰਘ ਗਿੱਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਸਟਾਫ਼ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਗੁਰਪ੍ਰੀਤ ਸਿੰਘ ਗਿੱਲ ਦਾ ਨਿੱਘਾ ਸਵਾਗਤ ਕੀਤਾ।


