ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ

ਗੁਰਦਾਸਪੁਰ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)- ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ) ਦਾ ਅਹੁਦਾ ਸੰਭਾਲਣ ਮੌਕੇ ਪਰਮਜੀਤ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਨਾਲ ਅਧਿਆਪਕਾਂ ਅਤੇ ਦਫ਼ਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪ੍ਰਕਾਸ਼ ਜੋਸ਼ੀ ਵੱਲੋਂ ਮੈਡਮ ਪਰਮਜੀਤ ਨੂੰ ਡੀ.ਈ.ਓ. ਸੈਕੰਡਰੀ ਦਾ ਵਾਧੂ ਚਾਰਜ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੌਰਾਨ ਸੁਪਰਡੰਟ ਰਾਕੇਸ਼ ਤੁਲੀ, ਸਟੈਨੋ ਅਮਨ ਗੁਪਤਾ, ਸੁਮਿਤ ਕੁਮਾਰ, ਸੋਮ ਲਾਲ, ਪ੍ਰਦੀਪ ਅਰੋੜਾ, ਅਨੂੰ ਅਰੋੜਾ, ਪ੍ਰਬੋਧ ਕੁਮਾਰ, ਸਪੋਰਟਸ ਕੋਆਰਡੀਨੇਟਰ ਅਨੀਤਾ, ਜਸਬੀਰ ਲਾਲ, ਮਲਕਿੰਦਰ ਸਿੰਘ, ਸਲਵਿੰਦਰ ਕੌਰ, ਇਕਬਾਲ ਸਿੰਘ ਸਮਰਾ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *