ਗੁਰਦੁਆਰਾ ਕਲਗੀਧਰ ਸਾਹਿਬ ਕੋਠੇ ਸ਼ੇਰਜੰਗ ਜਗਰਾਓਂ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਸੁਖਦੇਵ ਸਿੰਘ ਜਗਰਾਓਂ

ਮਾਲਵਾ

ਜਗਰਾਓਂ , ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਅੱਜ ਦੇਸ਼ਾਂ ਵਿਦੇਸ਼ਾਂ ਦੀ ਸੰਗਤਾਂ ਵੱਲੋਂ ਸਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਵੱਖ ਵੱਖ ਥਾਵਾਂ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਸੰਗਤਾਂ ਦੇ ਇਕੱਠ ਆਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਤੇ ਪਹੁੰਚੇ ਜਿੱਥੇ ਗੁਰਦੁਆਰਾ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਅਤੇ ਵੱਡੇ ਧਾਰਮਿਕ ਦੀਵਾਨ ਸਜਾਕੇ ਜਿਥੇ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਗੁਰੂ ਘਰ ਲਈ ਕੀਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਗਿਆ ਉਥੇ ਗੁਰਦੁਆਰਾ ਕੋਠੇ ਸ਼ੇਰਜੰਗ ਜਗਰਾਓਂ ਲੁਧਿਆਣਾ ਵਿਖੇ ਸਥਾਨਕ ਨਗਰਪੰਚਾਇਤ, ਕਮੇਟੀ ਤੇ ਭਾਈ ਸੁਖਦੇਵ ਸਿੰਘ ਦੇ ਉਪਰਾਲੇ ਨਾਲ ਮਨਾਇਆ ਗਿਆ, ਸੁਖਮਣੀ ਸਾਹਿਬ ਜੀ ਦੀ ਗੁਰਬਾਣੀ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਨਾਮਵਰ ਰਾਗੀ ਢਾਡੀ ਕਵੀਸ਼ਰਾ ਦੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪੂਰਨ ਇਤਹਾਸ ਤੋਂ ਜਾਣੂ ਕਰਵਾਇਆ ਗਿਆ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਕਮੇਟੀ ਅਤੇ ਭਾਈ ਸੁਖਦੇਵ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਰਛਪਾਲ ਸਿੰਘ ਐਡਵੋਕੇਟ ਬਹੁਜਨ ਪਾਰਟੀ ਪ੍ਰਧਾਨ, ਬਾਬਾ ਬਲਦੇਵ ਸਿੰਘ ਹੈਡਗ੍ਰੰਥੀ,ਰਾਗੀ ਗੁਰਮੀਤ ਸਿੰਘ, ਪ੍ਰਧਾਨ ਕਮੇਟੀ ਜਸਵੀਰ ਪੁਲਿਸ ਕਰਮਚਾਰੀ, ਕੁਲਦੀਪ ਸਿੰਘ ਮਜੌਦਾ ਸਰਪੰਚ,ਜਗਦੇਵ ਸਿੰਘ ਗਿੱਲ ਮਾਣੂਕੇ,ਨਿਰਮਲ ਸਿੰਘ ਸਾਬਕਾ ਫੌਜੀ, ਡਾਕਟਰ ਜੱਜ ਸਿੰਘ ਸਾਬਕਾ ਸਰਪੰਚ,ਹਰਨੇਕ ਸਿੰਘ ਸਾਬਕਾ ਫੌਜੀ, ਭਾਈ ਸੁਖਦੇਵ ਸਿੰਘ ਫੌਜੀ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਮੇਟੀ ਪ੍ਰਧਾਨ ਅਤੇ ਭਾਈ ਸੁਖਦੇਵ ਸਿੰਘ ਫੌਜੀ ਨਾਲ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ।

Leave a Reply

Your email address will not be published. Required fields are marked *