ਬਜ਼ੁਰਗਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ
ਗੁਰਦਾਸਪੁਰ, 22 ਅਗਸਤ ( ) – ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਰਜੇਸ਼ ਆਹਲੂਵਾਲੀਆ, ਸਿਵਲ ਜੱਜ (ਸੀਨੀਅਰ ਡਵੀਜ਼ਨ), ਗੁਰਦਾਸਪੁਰ ਅਤੇ ਰਾਜੀਵ ਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਦੁਆਰਾ ‘ਵਰਲਡ ਸੀਨੀਅਰ ਸਿਟੀਜ਼ਨ ਡੇਅ ‘ਦੇ ਮੌਕੇ ‘ਤੇ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਜਿੰਦਰ ਅਗਰਵਾਲ ਬਿਰਧ ਆਸ਼ਰਮ ਵਿੱਚ ਰਹਿੰਦੇ ਬਜ਼ੁਰਗਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ । ਇਸਦੇ ਨਾਲ ਹੀ ਉਨ੍ਹਾਂ ਨੇ ਨਾਲਸਾ ਦੀ ਸਕੀਮ ਬਜ਼ੁਰਗਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ ਗਿਆ। ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਆਪਣੇ ਸੰਬੋਧਨ ਵਿੱਚ ਬਿਰਧ ਆਸ਼ਰਮ ਵਿੱਚ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ‘ਤੇ ਬਿਰਧ ਆਸ਼ਰਮ ਦੀ ਮੈਨੇਜਰ, ਅਰਪਨਾ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬਿਰਧ ਆਸ਼ਰਮ ਵਿੱਚ 24 ਬਜ਼ੁਰਗ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਰਦ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਨਾਲ ਉਨ੍ਹਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ।
ਇਸ ਤੋਂ ਬਾਅਦ ਸਮੂਹ ਜੱਜ ਸਾਹਿਬਾਨ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਵੀ ਕੀਤਾ ਗਿਆ। ਜਿਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦੇ ਬੱਚਿਆਂ ਨਾਲ ਮਿਲਿਆ ਗਿਆ। ਮਾਨਯੋਗ ਜੱਜ ਸਾਹਿਬਾਨ ਦੁਆਰਾ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਵਧੀਆਂ ਤਰੀਕੇ ਨਾਲ ਪੜ੍ਹਾਈ ਕਰਨ ਅਤੇ ਮਿਲ-ਜੁਲ ਕੇ ਰਹਿਣ ਸਹਿਣ ਬਾਰੇ ਦੱਸਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।