ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲਾ ਆਪਣੀ ਅਮਿੱਟ ਯਾਦਾ ਛੱਡ ਗਿਆ
ਕੈਬਨਿਟ ਮੰਤਰੀ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਜ਼ਿਲਾ ਪ੍ਰਧਾਨ ਜਗਰੂਪ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਛਿੰਝ ਮੇਲੇ ਵਿੱਚ ਹਾਜਰ ਹੋ ਕੇ ਚਾਰ ਚਾਂਦ ਲਗਾਏ
ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ) – ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਪਿੰਡ ਭੁੰਬਲੀ ਵਿਖੇ ਲੱਗਾ ਸੱਭਿਆਚਾਰਕ ਅਤੇ ਛਿੰਝ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਸੰਪਨ ਹੋ ਗਿਆ। ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਇਸ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਮਾਲ ਹੋਏ ਜਦਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਅਤੇ ਹਲਕਾ ਦੀਨਾਨਗਰ ਤੋਂ ਆਪ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ।Ý

ਚੇਅਰਮੈਨ ਰਮਨ ਬਹਿਲ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬਦੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਇਸ ਮੇਲੇ ਵਿੱਚ ਸ਼ਾਮਲ ਹੋਣ ਲਈ ਬੁਲਾਵਾ ਦਿੱਤਾ ਤਾਂ ਉਨਾਂ ਮੇਰੀ ਗੱਲ ਪੂਰੀ ਹੋਣ ਤੋਂ ਪਹਿਲਾਂ ਕਹਿ ਦਿੱਤਾ ਕਿ ਜਿੱਥੇ ਵੀ ਤੁਸੀ ਕਹੋਗੇ ਉਥੇ ਮੈਂ ਜਰੂਰ ਪਹੁੰਚਾਗਾ। ਇਸ ਲਈ ਕੈਬਨਿਟ ਮੰਤਰੀ ਕਟਾਰੂਚੱਕ ਦਾ ਰਿਣੀ ਹੈ ਕਿ ਇਹ ਸੰਘਰਸ਼ ਵਿੱਚ ਉੱਠ ਕੇ ਉੱਚ ਮੁਕਾਮ ’ਤੇ ਪਹੁੰਚੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਇੱਕ ਸਹੀ ਮੁਕਾਮ ’ਤੇ ਲੈ ਕੇ ਜਾਣਗੇ। ਉਨਾਂ ਰਿਵਾਇਤੀ ਪਾਰਟੀਆ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਜੋ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਸੁਪਰੀਮੋ ਕੇਜਰੀਵਾਲ ਅਤੇ ਰਾਘਵ ਚੱਡਾ ਮੈਂਬਰ ਰਾਜਸਭਾ ਨੇ ਪੰਜਾਬਦੇ ਲੋਕਾਂ ਨੂੰ ਰਾਹਤ ਦੇ ਦੇਣੀ ਹੈ ਅਤੇ ਹਰ ਕੀਤੇ ਹੋਏ ਵਾਅਦੇ ਪੂਰੇ ਕਰਨੇ ਹਨ। ਇਸ ਕਰਕੇ ਵਿਰੋਧੀ ਪਾਰਟੀਆ ਕਦੇ ਵੀ ਸੁਪਨਾ ਨਹੀਂ ਲੈਣ ਕਿ ਉਹ ਭਵਿੱਖ ਵਿੱਚ ਸੱਤਾ ਹਾਸਲ ਕਰਨ ਲੈਣ।ਉਨਾਂ ਕਿਹਾ ਕਿ ਪਿੰਡ ਦੇ ਪ੍ਰਬੰਧਕਾਂ ਵੱਲੋਂ ਪਿੰਡ ਦੀਆਂ ਚਾਰ ਪ੍ਰਮੁੱਖ ਮੰਗਾਂ ਮੌਕੇ ’ਤੇ ਹੱਲ ਕੀਤੀਆਂ ਗਈਆਂ।

ਛਿੰਝ ਮੇਲੇ ਵਿੱਚ ਕੁਸ਼ਤੀਆਂ ਦੇਖਣ ਅਤੇ ਜੇਤੂ ਪਹਿਲਵਾਨਾਂ ਨੂੰ ਇਨਾਮ ਦੇਣ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿੰਡਾਂ ਵਿੱਚ ਛਿੰਝਾਂ ਪੈਣਾ ਸਾਡੇ ਸੱਭਿਆਚਾਰ ਦਾ ਹਿੱਸਾ ਹੈ ਅਤੇ ਇਸ ਰਿਵਾਇਤ ਨੂੰ ਜਾਰੀ ਰੱਖਣਾ ਸਾਡਾ ਨੈਤਿਕ ਫਰਜ ਹੈ। ਇਸ ਰਿਵਾਇਤ ਨੂੰ ਜ਼ਿੰਦਾ ਰੱਖਣ ਲਈ ਉਨਾਂ ਪਿੰਡ ਭੁੰਬਲੀ ਦੇ ਵਸਨੀਕਾਂ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ ਹੈ ਜਿਸ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕੀਤਾ ਜਾ ਸਕੇ। ਇਸ ਮੌਕੇ ਉਨਾਂ ਪਿੰਡ ਭੁੰਬਲੀ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਜੋ ਵੀ ਮੁਸ਼ਕਲਾਂ ਹਨ ਉਨਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨ ਕਰ ਰਹੀ ਹੈ ਅਤੇ ਅਵਾਮ ਦੇ ਸਾਥ ਨਾਲ ਇਸ ਟੀਚੇ ਨੂੰ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸੇ ਦੌਰਾਨ ਆਪ ਆਗੂ ਸ਼ਮਸ਼ੇਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੇਲਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ, ਮਨਜੀਤ ਸਿੰਘ, ਪ੍ਰਤਾਪ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਬਾਊ, ਸਵਿੰਦਰ ਸਿੰਘ ਸਮੇਤ ਇਲਾਕੇ ਦੇ ਹੋਰ ਵੀ ਮੋਹਤਬਰ ਹਾਜ਼ਰ ਸਨ।



