ਆਨੰਦਪੁਰ ਸਾਹਿਬ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–5 ਸਤੰਬਰ ਨੂੰ ਆਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ ਜੀ) ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾਂ ਭਾਵਨਾਵਾਂ ਤੇ ਉਤਸ਼ਹ ਨਾਲ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਮੇਸ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ’ਚ ਚਲਣ ਵਾਲੀਆਂ 55 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸ਼ਰਧਾਵਾਨ ਸੰਗਤਾਂ ਦੇ ਸਹਿਯੋਗ ਨਾਲ ਮਨਾਉਣਾ ਜਿੱਥੇ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਹੈ ਉਥੇ ਸਮੇਂ ਅਤੇ ਲੋਕਾਂ ਦੀ ਮੰਗ ਵੀ ਹੈ ਕਿਉਂਕ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਾਲਮ ਹਾਕਮਾਂ ਵੱਲੋਂ ਕਤਲ ਕੀਤਾ ਸ਼ਹੀਦੀ ਸੀਸ ਦਿਲੀ ਤੋਂ ਪੈਦਲ ਚਲ ਕੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕੀਤਾ ਤੇ ਗੁਰੂ ਸਾਹਿਬ ਨੇ ਛਾਤੀ ਨਾਲ ਲਾ ਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਬਖਸ਼ਿਸ਼ ਕੀਤਾ ਸੀ ਇਸ ਕਰਕੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ) ਜੀ ਦਾ ਜਨਮ ਦਿਹਾੜਾ ਮਨਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਬਹੁਤ ਹੀ ਸਲਾਘਾਯੋਗ ਵਰਤਾਰਾ ਹੈ ਉਥੇ ਕੌਮ ਲਈ ਇਹ ਚੜਦੀ ਕਲਾ ਦਾ ਪ੍ਰਤੀਕ ਹੈ ਇਹਨਾਂ ਸਬਦਾ ਦਾ ਪ੍ਰਗਟਾਵਾਂ ਆਲ ਇੰਡੀਆਂ ਸਿਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ ਤਰਨਾਦਲ,ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾਦਲ ਸਹੀਦ ਬਾਬਾ ਸੰਗਤ ਸਿੰਘ ਜੀ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵਲਾ ਆਦਿ ਪ੍ਰਬੰਧਕ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀ ਦਿਤੀ ਉਹਨਾਂ ਆਖਿਆਂ ਅਨੰਦਪੁਰ ਸਾਹਿਬ ਦੀ ਧਰਤੀ ਤੇ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਉਣਾ ਜੱਥੇਦਾਰ ਮੇਜਰ ਸਿੰਘ ਸੋਢੀ ਸਾਬ ਤੇ ਹੋਰ ਦਲਾਂ ਦੀ ਵਧੀਆਂ ਸੋਚ ਤੇ ਕੌਮ ਲਈ ਚੜਦੀ ਕਲਾ ਵਾਲੀ ਕਾਰਵਾਈ ਹੈ ਇਸ ਕਰਕੇ ਆਲ ਇੰਡੀਆਂ ਸਿਖ ਸਟੂਡੈਂਟਸ ਫੈਡਰੇਸਨ ਖਾਲਸਾ ਇਸ ਦਾ ਪੂਰਾ ਸਮਰਥਨ ਕਰਦੀ ਹੋਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ 5 ਸਤੰਬਰ ਨੂੰ 12 ਵਜੇਂ ਤੋਂ ਲੈ ਕੇ ਰਾਤ 10 ਵਜੇ ਤਕ ਚਲਣ ਵਾਲੇ ਇਸ ਧਾਰਮਿਕ ਸਮਾਗਮ ਵਿਚ ਸਾਮਲ ਹੋ ਕੇ ਆਪਣਾ ਮਨੁਖੀ ਜੀਵਨ ਸਫਲ ਬਣਾਉਣ ਦੀ ਲੋੜ ਦਿਤਾ ਜਾਵੇ ਭਾਈ ਖਾਲਸਾ ਨੇ ਦਸਿਆ ਲਖਾ ਦੀ ਤਾਦਾਤ ਵਿਚ ਆਉਣ ਵਾਲੀਆਂ ਸੰਗਤਾ ਲਈ ਰਹਾਇਸ ਤੇ ਲੰਗਰ ਆਦਿ ਦੇ ਪਰਬੰਧ ਮੁਕੰਬਲ ਕਰ ਲੈ ਗਏ ਹਨ ਭਾਈ ਖਾਲਸਾ ਨੇ ਦਸਿਆਂ ਸਹੀਦ ਬਾਬਾ ਜੀਵਨ ਸਿੰਘ ਜੀ ਦੇ ਤਪ ਅਸਥਾਨ ਕਿਲੇ ਵਿਖੇ ਵਖਰੇ ਤੌਰ ਤੇ ਭੋਗ 12 ਵਜੇ ਪਾਏ ਜਾਣਗੇ ਤੇ ਬਾਅਦ ਵਿਚ ਕੇਸਗੜ੍ਹ ਅਨੰਦਪੁਰ ਸਾਹਿਬ ਦੇ ਦੀਵਾਨ ਹਾਲ ਵਿਚ ਆਦਿ ਗੁਰੂ ਗ੍ਰੰਥ ਸਾਹਿਬ ਜੀ ਹਜ਼ਰੀ ਵਿਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਦੇ ਕੌਮੀ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸਰ ਪਰਚਾਰਕ ਕਥਾ ਵਾਚਕਾਂ ਸਮੇਤ ਵਡੀ ਗਿਣਤੀ’ਚ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਤੇ ਹੋਰ ਪੰਥਕ ਹਸਤੀਆਂ ਹਾਜਰੀ ਲਵਾ ਕੇ ਸਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਸਹੀਦੀ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਉਣਗੇ ਭਾਈ ਖਾਲਸਾ ਨੇ ਦਸਿਆ 5 ਸਤੰਬਰ ਨੂੰ ਗੋਲਡਨ ਗੇਟ ਅੰਮਿਰਤਸਰ ਤੋਂ ਵਡੇ ਕਾਫਲੇ ਦੇ ਰੂਪ ਵਿਚ ਜਥੇਦਾਰ ਬਾਬਾ ਮੇਜਰ ਸਿੰਘ ਸੋਡੀ ਦੀ ਅਗਵਾਈ’ਚ 5 ਵਜੇ ਰਵਾਨਾ ਹੋਵੇਗਾ ।



