ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਪਿੰਡ ਭੁੰਬਲੀ ਦੇ ਸੱਭਿਆਚਾਰਕ ਅਤੇ ਛਿੰਝ ਮੇਲੇ ਵਿੱਚ ਹਾਜ਼ਰੀ ਭਰੀ

ਗੁਰਦਾਸਪੁਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਦੇ ਵਿਕਾਸ ਲਈ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ

ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਭੁੰਬਲੀ ਵਿਖੇ ਸੱਭਿਆਚਾਰਕ ਅਤੇ ਛਿੰਝ ਮੇਲਾ ਕਰਵਾਇਆ ਗਿਆ। ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੈਬਨਿਟ ਮੰਤਰੀਲਾਲਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸੱਭਿਆਚਾਰਕ ਮੇਲੇ ਦੌਰਾਨ ਪੰਜਾਬ ਦੀ ਪ੍ਰਸਿੱਧ ਲੋਕ ਗਾਇਕ ਜੋੜੀ ਕੁਲਵੰਤ ਬਿੱਲਾ ਅਤੇ ਕੁਲਵੰਤ ਕੌਰ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮੰਨੋਰੰਜ਼ਨ ਕੀਤਾ। ਇਸ ਦੌਰਾਨ ਛਿੰਝ ਮੇਲੇ ਵਿੱਚ ਭਲਵਾਨਾਂ ਦੇ ਕੁਸ਼ਤੀ ਮੁਕਾਬਲੇ ਵੀ ਕਰਵਾਏ ਗਏ। ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲੇ ਵਿੱਚ ਸ਼ਿਰਕਤ ਕੀਤੀ।
ਸੱਭਿਆਚਾਰਕ ਮੇਲੇ ਦੌਰਾਨ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਅਤੇ ਇਲਾਕਾ ਨਿਵਾਸੀਆਂ ਨੂੰ ਛਿੰਝ ਤੇ ਸੱਭਿਆਚਾਰਕ ਮੇਲੇ ਦੀ ਰਿਵਾਇਤ ਨੂੰ ਜ਼ਿੰਦਾ ਰੱਖਣ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਅਤੇ ਕਲਾ ਮਨੁੱਖ ਦੀ ਰੂਹ ਦੀ ਖੁਰਾਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛਿੰਝਾਂ ਤੇ ਖੇਡ ਮੇਲੇ ਸਾਡੇ ਰੰਗਲੇ ਪੰਜਾਬ ਦੇ ਖੂਬਸੂਰਤ ਰੰਗ ਹਨ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ ਹੈ ਜਿਸ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਜੇਤੂ ਖਿਡਾਰੀਆਂ ਨੂੰ 9 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਰਾਜ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਪੰਜਾਬ ਵਿਕਾਸ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਵਰਗ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕ, ਸਕੂਲਾਂ ਵਿੱਚ ਸਿੱਖਿਆ ਦਾ ਸੁਧਾਰ ਅਤੇ ਪੰਜਾਬ ਦੇ ਨੌਜਵਾਨਾਂ ਨੂੰ 47000 ਤੋਂ ਵੱਧ ਸਰਕਾਰੀ ਨੌਂਕਰੀਆਂ ਦੇ ਕੇ ਰਾਜ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਪਿੰਡ ਭੁੰਬਲੀ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਭੁੰਬਲੀ ਪਿੰਡ ਦੀ ਇਹ ਇਤਿਹਾਸਕ ਛਿੰਝ ਪੰਜਾਬ ਦੀਆਂ ਪੁਰਾਣੀਆਂ ਛਿੰਝਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪਿੰਡ ਭੁੰਬਲੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵੀ ਇਲਾਕਾ ਨਿਵਾਸੀਆਂ ਨੂੰ ਛਿੰਝ ਮੇਲੇ ਅਤੇ ਸੱਭਿਆਚਾਰਕ ਮੇਲਾ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਮੇਲਾ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਮੇਲਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਪਟਵਾਰੀ, ਮਨਜੀਤ ਸਿੰਘ, ਪ੍ਰਤਾਪ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਬਾਊ, ਸਵਿੰਦਰ ਸਿੰਘ, ਦੀਦਾਰ ਸਿੰਘ ਸੁਖਵੰਤ ਸਿੰਘ, ਯੁੱਧਬੀਰ ਸਿੰਘ, ਜੈਪਾਲ ਸਿੰਘ, ਅਮਨਿੰਦਰ ਸਿੰਘ, ਨਵਦੀਪ ਸਿੰਘ, ਜ਼ੋਰਾਵਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਾਲ ਸਿੰਘ, ਸਾਬ ਸਿੰਘ, ਜੈਪਾਲ ਸਿੰਘ, ਲਖਵਿੰਦਰ ਸਿੰਘ, ਗੁਰਜਿੰਦਰ ਸਿੰਘ, ਰਜਿੰਦਰ ਸਿੰਘ, ਸਾਜਨ ਸਿੰਘ, ਹਰਮਨਿੰਦਰ ਸਿੰਘ, ਪਰਮਜੀਤ ਸਿੰਘ ਸਮੇਤ ਇਲਾਕੇ ਦੇ ਹੋਰ ਵੀ ਮੋਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *