ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ- ਪੁਨੀਤ ਸਾਗਰ

ਗੁਰਦਾਸਪੁਰ


ਗੁਰਦਾਸਪੁਰ, 2 ਸਤੰਬਰ ( ਸਰਬਜੀਤ ਸਿੰਘ)– ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ 2 ਤੋਂ 6 ਸਿਤੰਬਰ 2024 ਤੱਕ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਸੰਬੰਧ ਵਿੱਚ ਦਫਤਰਾਂ ਵਿੱਚ ਰੋਸ ਵਜੋਂ ਕਾਲੇ ਬਿੱਲੇ ਲਗਾਕੇ ਪੰਜਾਬ ਸਰਕਾਰ ਵਿਰੁੱਧ ਜਿਲਾ ਪ੍ਰਧਾਨ, ਗੁਰਦਾਸਪੁਰ,ਪੁਨੀਤ ਸਾਗਰ ਦੀ ਅਗਵਾਈ ਵਿੱਚ ਰੋਸ਼ ਮਾਰਚ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੀ.ਐਸ.ਐਮ.ਐਸ.ਯੂ ,ਪੰਜਾਬ ਦੇ ਸੂਬਾ ਚੇਅਰਮੈਨ ਸਰਦਾਰ ਰਘਬੀਰ ਸਿੰਘ ਬਡਵਾਲ ਵੱਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਉਹਨਾ ਵੱਲੋਂ ਐਨ.ਪੀ.ਐਸ ਅਤੇ ਯੂ.ਪੀ.ਐਸ ਦਾ ਕੜੇ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਹੋਏ ਓਲਡ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ । ਸਾਗਰ ਵੱਲੋਂ ਦੱਸਿਆ ਗਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ। ਇਸ ਮੌਕੇ ਮੈਨੁਅਲ ਨਾਹਰ, ਅਮਿਤ ਮਹਾਜਨ , ਅਜੇ ਕੁਮਾਰ, ਵਿਪਨ ਕੁਮਾਰ, ਸਤੀਸ਼ ਕੁਮਾਰ , ਰਾਹੁਲ ਮਹਾਜਨ, ਨਨੀਤ ਰਿਖੀ, ਲਖਵਿੰਦਰ ਸਿੰਘ, ਕਮਲਜੀਤ ਸਿੰਘ ਅਤੇ ਕਿੰਦਰਪਾਲ ਕੌਰ ਆਦਿ ਹਾਜ਼ਰ ਸੀ।

Leave a Reply

Your email address will not be published. Required fields are marked *