ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਮਨੁੱਖ ਸੰਸਾਰ ਉਤੇ ਆ ਕੇ ਅਗਰ ਨਾਮ ਸਿਮਰਨ ਦੀ ਕਮਾਈ ਕਰਦਾ ਹੈ ਤਾਂ ਇਹ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ‘ਚ ਕਾਮਯਾਬ ਹੋ ਜਾਂਦਾ ਹੈ ਅਤੇ ਇਸੇ ਉਦੇਸ਼ ਦੀ ਪ੍ਰਾਪਤੀ ਲਈ ਅੱਜ ਭਾਦੋਂ ਮਹੀਨੇ ਦੀ ਮਸਿਆਂ ਮੌਕੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆਂ, ਲੜੀਵਾਰ ਅਖੰਡਪਾਠਾਂ ਦੇ ਭੋਗ ਪਾਏ ਗਏ,ਹਰ ਤਰਾਂ ਦੀਆਂ ਅਰਦਾਸਾਂ ਕੀਤੀਆਂ ਗਈਆਂ , ਅਖੰਡਪਾਠ ਸ਼ਰਧਾਲੂਆਂ ਅਤੇ ਧਾਰਮਿਕ ਬੁਲਾਰਿਆਂ ਦਾ ਪ੍ਰਧਾਨ ਕਸ਼ਮੀਰਾ ਸਿੰਘ,ਸੈਕਟਰੀ ਕੇਵਲ ਸਿੰਘ ਤੇ ਹੈਡ ਗ੍ਰੰਥੀ ਭਾਈ ਕੁਲਦੀਪ ਸਿੰਘ ਡੇਹਰੀਵਾਲ ਵੱਲੋਂ ਸਾਝੇਂ ਤੌਰ ਤੇ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਸਭਨਾਂ ਨੂੰ ਗੁਰਮਰਿਯਾਦਾ ਅਨੁਸਾਰ ਪੰਗਤ ਵਿਚ ਛਕਾਇਆਂ ਗਿਆਂ । ਇਸ ਸਬੰਧੀ ਪ੍ਰੈਸ ਨੂੰ ਮੁਕੰਬਲ ਜਾਣਕਾਰੀ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਦੀਆਂ ਹਾਜਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਰਖਵਾਏ ਲੜੀਵਾਰ ਅਖੰਡਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਦੀ ਕੜੀ ਤਹਿਤ ਭਾਦਰੋਂ ਦੀ ਮਸਿਆਂ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਪੰਜ ਲੜੀਵਾਰ ਅਖੰਡਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜੂਰੀ ਰਾਗੀ ਭਾਈ ਗੁਰਭਿੰਦਰ ਸਿੰਘ ਤੇ ੳਹਨਾਂ ਦੇ ਜੱਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸਰਵਣ ਕਰਵਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾਂ ਹੋਈ ਜਿਸ ਵਿਚ ਭਾਈ ਸਤਨਾਮ ਸਿੰਘ ਦੇ ਕਵੀਸ਼ਰੀ ਜਥੇ ਤੋਂ ਇਲਾਵਾਂ ਸਿਖ ਪੰਥ ਦੇ ਨਾਮਵਰ ਰਾਗੀ ਢਾਡੀ ਕਥਾ ਵਾਚਕ ਪ੍ਰਚਾਰਕਾਂ ਤੋਂ ਈਲਾਵਾ ਸੰਤਾਂ ਮਹਾਪੁਰਸ਼ਾਂ ਨੇ ਵੀ ਹਾਜਰੀ ਲਵਾਈ। ਇਸ ਮੌਕੇ ਤੇ ਆਲ ਇੰਡੀਆਂ ਸਿਖ ਸਟੂਡੈਂਟਸ ਫੈਡਰੇਸਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨੀ ਜਥੇਦਾਰ ਅਕਾਲ ਤਖਤ ਸਾਹਿਬ ਦੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਗੁਰੂ ਨਾਨਕ ਪਾਤਸਾਹ ਦੇ ਬਟਾਲਾ ਵਿਖੇ ਵਿਆਹ ਸਮਾਗਮਾਂ ਮੌਕੇ ਟ੍ਰੈਕਟਰਾਂ ਤੇ ਮੋਟਰ ਸਾਇਕਲਾਂ ਤੇ ਹੁਲੜਬਾਜ਼ੀ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਕੀਤੀ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਦਸਿਆ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬੀਤੇ ਸਾਲ ਅਨੰਦਪੁਰ ਸਾਹਿਬ ਦੇ ਜੋੜ ਮੇਲੇ ਮੌਕੇ ਹੁਲੜਬਾਜਾਂ ਵੱਲੋਂ ਗਾਜੀਕੋਟ ਗੁਰਦਾਸਪੁਰ ਦੇ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ , ਇਸ ਮੌਕੇ ਤੇ ਸੈਕਟਰੀ ਕੇਵਲ ਸਿੰਘ ਰਮੀਦੀ ਨੇ ਸਮੂਹ ਸੰਗਤਾਂ ਨੂੰ ਆਇਆਂ ਕਿਹਾ ਤੇ ਗੁਰੂਘਰ ਦੀਆਂ ਚਲ ਰਹੀਆਂ ਸੇਵਾਵਾ’ਚ ਯੋਗਦਾਨ ਪਾਉਣ ਦੀ ਬੇਨਤੀ ਕੀਤੀ ।



