ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਐੱਸ.ਡੀ.ਐੱਮ. ਗੁਰਦਾਸਪੁਰ ਅਤੇ ਦੀਨਾਨਗਰ ਨੇ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਤਹਿਸੀਲ ਗੁਰਦਾਸਪੁਰ ਦੇ ਪਿੰਡ ਜੌੜਾ ਛੱਤਰਾਂ ਅਤੇ ਤਹਿਸੀਲ ਦੀਨਾਨਗਰ ਦੇ ਪਿੰਡ ਸ੍ਰੀ ਰਾਮਪੁਰ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ।
ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਅਤੇ ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ ਨੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਸਰਕਾਰ ਤੁਹਾਡੇ ਦੁਆਰ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਗਿਆ। ਇਸ ਦੌਰਾਨ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਕਾਊਂਟਰਾਂ ਦਾ ਦੌਰਾ ਵੀ ਕੀਤਾ ਗਿਆ।