ਫਿਲੌਰ, ਗੁਰਦਾਸਪੁਰ, 3 ਸਤੰਬਰ ( ਸਰਬਜੀਤ ਸਿੰਘ)– ਅੱਜ ਫਿਲੌਰ ਵਿਖੇ ਮਈਆਂ ਭਗਵਾਨ ਦੇ ਸਲਾਨਾ ਜੋੜ ਮੇਲੇ ਮੌਕੇ ਪੰਜਾਬ ਦੇ ਸਾਬਕਾ ਕਾਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ਹਾਜਰੀ ਲਵਾਈ। ਉਹਨਾ ਨਾਲ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਅਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਕੇਂਦਰੀ ਕੋਰ ਕਮੇਟੀ ਮੈਂਬਰ ਭਾਰਤੀਆਂ ਕਿਸਾਨ ਮਜ਼ਦੂਰ ਯਨੀਅਨ ਨੇ ਵੀ ਹਾਜਰੀ ਲਵਾਈ ਜਿਥੇ ਇੰਨਾਂ ਦੋਹਾਂ ਆਗੂਆਂ ਦਾ ਸਨਮਾਨ ਕੀਤਾ ਗਿਆ ।ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਭਾਈ ਵਿਰਸਾ ਸਿੰਘ ਖਾਲਸਾ ਪਰਧਾਨ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨਾਲ ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ।