‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸ਼ੁਰੂ

ਗੁਰਦਾਸਪੁਰ

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ: ਰਾਜੇਸ਼ ਕੁਮਾਰ ਸ਼ਰਮਾ

ਗੁਰਦਾਸਪੁਰ 07 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ” ਯੁੱਧ ਨਸ਼ਿਆਂ ਵਿਰੁੱਧ “ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੱਜ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ( ਸਟੇਟ ਐਵਾਰਡੀ) ਦੀ ਅਗਵਾਈ ਵਿੱਚ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਸ਼ੁਰੂ ਹੋਏ।

ਇਸ ਮੌਕੇ ਡੀਈਓ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸੈਮੀਨਾਰ ਵਿਜਟ ਕਰਕੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮਾਜ ਵਿੱਚੋਂ ਨਸ਼ਾ ਰੂਪੀ ਕੋਹੜ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਅਤੇ ਹੁਣ ਇਸੇ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ 29 ਸਤੰਬਰ ਤੱਕ ਲਗਾਏ ਜਾਣਗੇ ਜਿਸ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਜਾਵੇਗੀ ਅਤੇ ਅਧਿਆਪਕ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣਗੇ। ਇਸ ਮੌਕੇ ਕਿਰਤ ਪ੍ਰੀਤ ਕੌਰ ਕਾਹਲੋਂ ਜ਼ਿਲਾ ਸਮਾਜਿਕ ਸਿਕਿਓਰਟੀ ਅਫਸਰ ਗੁਰਦਾਸਪੁਰ , ਪ੍ਰਦੀਪ ਕੁਮਾਰ ਜਿਲਾ ਕੋਆਰਡੀਨੇਟਰ ਵੋਕੇਸ਼ਨਲ ਗੁਰਦਾਸਪੁਰ ਕਮ ਡਿਸਟਰਿਕਟ ਨੋਡਲ ਅਫਸਰ ਯੁੱਧ ਨਸ਼ਿਆਂ ਵਿਰੁੱਧ ਮਨਪ੍ਰੀਤ ਪਾਲ ਸੁਨੀਤ ਯਾਦਵ ਦਫਤਰ ਜ਼ਿਲਾ ਸਿੱਖਿਆ ਅਫਸਰ ਸਕੈਂਡਰੀ ਗੁਰਦਾਸਪੁਰ, ਅਸ਼ੋਕ ਕੁਮਾਰ ਜਿਲਾ ਰਿਸੋਰਸ ਪਰਸਨ ਸ਼੍ਰੀ ਇਕਬਾਲ ਸਿੰਘ ਸਮਰਾ ਹੈਡਮਾਸਟਰ, ਮਿਸ਼ ਅੰਸ਼ੂ ਸੂਦਨ ਵੱਲੋਂ ਵੀ ਹਾਜ਼ਰ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਿੰਸੀਪਲ ਰਮਨਪ੍ਰੀਤ ਕੌਰ, ਲੈਕਚਰਾਰ ਅੰਗਰੇਜ਼ੀ ਰਾਜੇਸ਼ ਕੁਮਾਰ , ਲੈਕਚਰਾਰ ਕਾਮਰਸ ਰਾਜੇਸ਼ ਕੁਮਾਰ, ਲੈਕਚਰਾਰ ਰਾਜਨੀਤਿਕ ਸ਼ਾਸਤਰ ਰਾਮਾ ਕੁਮਾਰੀ, ਕੰਪਿਊਟਰ ਅਧਿਆਪਕ ਰਮਨਦੀਪ ਕੌਰ, ਪੁਨੀਤ ਯਾਦਵ, ਅਨੁਰਾਗ ਸੈਣੀ ਸਮੇਤ ਅਧਿਆਪਕਾਂ ਹਾਜ਼ਰ ਸਨ।

Leave a Reply

Your email address will not be published. Required fields are marked *