ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਤਹਿਤ ਅਤੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਸ੍ਰੀ ਰਾਮ ਸਿੰਘ ਦੱਤ ਹਾਲ, ਗੁਰਦਾਸਪੁਰ ਵਿਖੇ ਦਿਵਿਆਂਗ ਬੱਚਿਆਂ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਵਿੱਚ ਕਾਲਜ ਦੇ ਲਗਭਗ 40 ਬੱਚਿਆਂ ਅਤੇ ਸਟਾਫ ਨੇ ਹਿੱਸਾ ਲਿਆ।
ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਲੀਗਲ ਸਰਵਿਸ ਫਾਰ ਡਿਫਰੈਂਟਲੀ ਏਬਲਡ ਚਿਲਡਰਨ (ਐੱਨ.ਏ.ਐੱਲ.ਐੱਸ.ਏ) ਸਕੀਮ-2021 ਬਾਰੇ ਜਾਗਰੂਕ ਕੀਤਾ। ਇਸ ਸੈਮੀਨਾਰ ਦੌਰਾਨ ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ।
x