ਕਪੂਰਥਲਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਬਾਬਾ ਸੁੱਖਾ ਸਿੰਘ, ਬਾਬਾ ਮਹਿਰਾਬ ਸਿੰਘ ਜੀਆ ਦੀ ਯਾਦ ਵਿੱਚ ਸਥਾਨਕ ਸੰਗਤਾਂ, ਕਮੇਟੀ ਅਤੇ ਸੰਤ ਬਾਬਾ ਲੀਡਰ ਸਿੰਘ ਜੀ ਗੁਰੂ ਸਰ ਸੈਫਲਾਬਾਦ ਦੇ ਉਪਰਾਲੇ ਸਦਕੇ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਟੋਡਰਵਾਲ ਕਪੂਰਥਲਾ ਵਿਖੇ ਮਨਾ ਕੇ ਸੰਗਤਾਂ ਨੂੰ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਜਾਗਰੂਕ ਕਰਨ ਦੀ ਧਾਰਮਿਕ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਨੂੰ ਮੁੱਖ ਰੱਖਦਿਆਂ ਇਸ ਸਾਲ ਬਾਬਾ ਸੁੱਖਾ ਬਾਬਾ ਮਹਿਤਾਬ ਸਿੰਘ ਜੀਆਂ ਦੀ ਯਾਦ ‘ਚ ਪੰਜਵਾਂ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਤੇ ਗਤਕਾ ਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਆਏ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਲਬੀਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਅਤੇ ਗਤਕਾ ਬਾਜ਼ੀ ਦੇ ਜੌਹਰ ਵਿਖਾਉਣ ਵਾਲੇ ਸਾਰੇ ਨਿਹੰਗ ਸਿੰਘਾਂ ਦਾ ਸੰਤ ਬਾਬਾ ਲੀਡਰ ਸਿੰਘ ਜੀ ਵੱਲੋਂ ਮਾਇਆ ਨਾਲ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗ਼ਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਪਿੰਡ ਟੋਡਰਵਾਲ ਚੱਕ ਕਪੂਰਥਲਾ ਵਿਖੇ ਰੱਖੇ ਅਖੰਡ ਪਾਠਾਂ ਦੇ ਭੋਗ ਅਰਦਾਸ ਤੇ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਗੁਰਦੁਆਰਾ ਗੁਰਸਰ ਸਾਹਿਬ ਫੈਸਲਾਬਾਦ ਦੇ ਹਜ਼ੂਰੀ ਕੀਰਤਨੀ ਜਥੇ ਦੇ ਸਬਦ ਗੁਰਬਾਣੀ ਕੀਰਤਨ ਤੋਂ ਬਾਅਦ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀਆ ਦੇ ਜੀਵਨ ਇਤਿਹਾਸ ਤੇ ਰੌਸ਼ਨੀ ਪਾਉਂਣ ਦੇ ਨਾਲ ਨਾਲ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਤੇ ਗੁਰ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਨਿਹੰਗ ਸਿੰਘਾਂ ਨੇ ਗਤਕੇਬਾਜ਼ੀ ਦੇ ਜੌਹਰ ਦਿਖਾਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆਂ ਅਤੇ ਗਤਕਾ ਬਾਜੀ ਦੇ ਸਾਰੇ ਨਿਹੰਗ ਸਿੰਘਾਂ ਨੂੰ ਸੰਤ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਾਲਿਆਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਬਾਅਦ ਅਖੰਡ ਪਾਠ ਸਾਹਿਬ ਦੇ, ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤ ਬਾਬਾ ਲੀਡਰ ਸਿੰਘ ਜੀ, ਜਥੇਦਾਰ ਬਲਬੀਰ ਸਿੰਘ ਤੋਂ ਇਲਾਵਾ ਸਿਮਰਨਜੀਤ ਸਿੰਘ ਰਾਜਸਥਾਨੀ, ਪ੍ਰਚਾਰਕ ਸੁਜਾਨ ਸਿੰਘ ਖੁਵਾਸਪੁਰ, ਸਰਪੰਚ ਤੇ ਮੈਂਬਰਾਂ ਦੇ ਨਾਲ ਨਾਲ ਪ੍ਰਬੰਧਕ ਕਮੇਟੀ ਮੈਂਬਰਾਂ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਸੰਤ ਬਾਬਾ ਲੀਡਰ ਸਿੰਘ ਜੀ ਨੇ ਸੰਗਤਾਂ ਨੂੰ ਨਾਮ ਸਿਮਰਨ, ਗੁਰਬਾਣੀ ਤੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਤੋਂ ਇਲਾਵਾ ਖੰਡੇ ਬਾਟਾ ਦਾ ਅੰਮ੍ਰਿਤ ਛਕ ਕੇ ਤਿਆਰ ਬਰ ਤਿਆਰ ਗੁਰੂ ਸਿੰਘ ਸੱਜਣ ਦੀ ਲੋੜ ਤੇ ਜ਼ੋਰ ਦੇਣ ਲਈ ਪ੍ਰੇਰਿਤ ਕੀਤਾ ।



