ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦੁਰ ਜੀ ਦਾ ਪਵਿੱਤਰ ਸ਼ੀਸ਼ ਦਿੱਲੀ ਤੋਂ ਆਨੰਦਪੁਰ ਸਾਹਿਬ ਪੈਦਲ ਚਲ ਕੇ ਲਿਆਉਣ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਛਾਤੀ ਨਾਲ ਲਾ ਕੇ ਰੰਗਰੇਟਾ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਜਿਥੇ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਮਨਾਉਣਾ ਕੌਮ ਲਈ ਚੜਦੀ ਕਲਾ ਦਾ ਪ੍ਰਤੀਕ ਹੈ ਉਥੇ ਦੇਸ਼ਾਂ ਵਿਦੇਸ਼ਾ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਸਲਾਘਾਯੋਗ ਵਰਤਾਰਾ ਹੈ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਕੌਮ ਦੇ ਪੰਥ ਵਿਦਵਾਨਾਂ ਦੇ ਨਾਲ ਸੈਕੜੇ ਰਾਗੀ ਢਾਡੀ ਕਥਾ ਵਾਚਕ ਤੇ ਪ੍ਰਚਾਰਕਾਂ ਨੇ ਹਾਜਰੀ ਲਵਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਕੁਰਬਾਨੀ ਤੇ ਗੁਰੂ ਕੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆਂ; ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡਿਆ ਸਿਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਨਮ ਦਿਹਾੜੇ ਦੇ ਸਮਾਗਮਾਂ’ਚ ਹਾਜਰੀ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਨ੍ਹਾਂ ਭਾਈ ਖਾਲਸਾ ਨੇ ਕਿਹਾ ਬੀਤੇ ਸਾਲ ਜਥੇਦਾਰ ਬਾਬਾ ਮੇਜਰ ਸਿੰਘ ਸੋਡੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ ਭਾਈ ਖਾਲਸਾ ਨੇ ਦਸਿਆ ਇਸੇ ਕੜੀ ਤਹਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਲਾਨਾ ਜਨਮ ਦਿਹਾੜੇ ਦੇ ਸਮਾਗਮਾਂ ਸਬੰਧੀ ਪਰਸੋਂ ਦੇ ਰੋਜ਼ ਤੋਂ ਤਖਤ ਸੀਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਵਿਖੇ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਣ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਤੋਂ ਉਪਰੰਤ ਕੇਸਗੜ੍ਹ ਸਾਹਿਬ ਦੇ ਹਜੂਰੀ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਸਮਾਗਮ ਦੀ ਆਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਥਾ ਵਾਚਕ ਤੇ ਪ੍ਰਚਾਰਕਾਂ ਸਮੇਤ ਜਥੇਦਾਰ ਗਿਆਨੀ ਸੁਲਤਾਨ ਸਿੰਘ;ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ ਤੋਂ ਇਲਾਵਾ ਸੈਕੜੇ ਬੁਲਾਰਿਆਂ ਨੇ ਹਾਜਰੀ ਲਵਾਈ ਜਥੇਦਾਰ ਬਾਬਾ ਮੇਜਰ ਸਿੰਘ ਸੋਡੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਸਨਮਾਨ ਯੋਗ ਹਸਤੀਆਂ ਤੇ ਹੋਰਾਂ ਨੂੰ ਸਨਮਾਨ ਕੀਤਾ ਗਿਆ ਇਸ ਵਕਤ ਭਾਈ ਬਲਵਿੰਦਰ ਸਿੰਘ ਚਾਗਲੀਵਾਲੇ ਤੋਂ ਇਲਾਵਾ ਸੈਕੜੇ ਜਥੇਦਾਰ, ਲਾਡਲੀਆਂ ਨਿਹੰਗ ਫੌਜਾਂ ਤੇ ਹਜਾਰਾਂ ਸੰਗਤਾਂ ਨੇ ਹਾਜਰੀ ਲਵਾਈ।



