ਬਟਾਲਾ, ਗੁਰਦਾਸਪੁਰ, 5 ਸਤੰਬਰ ( ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਐਸ.ਐਸ.ਪੀ. ਸ਼੍ਰੀ ਸੁਹੇਲ ਕਾਸਿਮ ਮੀਰ ਨਾਲ ਸ਼ਹਿਰ ਵਿੱਚਲੇ ਵੱਖ-ਵੱਖ ਮੁੱਦਿਆਂ ਤੇ ਅਹਿਮ ਚਰਚਾ ਕੀਤੀ ਹੈ। ਇਸ ਦੌਰਾਨ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਭਾਰੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਕੰਧ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਤੇ ਨਗਰ ਕੀਰਤਨ ਵਿੱਚ ਭਾਗ ਲੈੰਦੀਆਂ ਹਨ। ਇਸ ਮੌਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਨੌਜਵਾਨ ਪੀੜੀ ਨੂੰ ਬੇਨਤੀ ਕੀਤੀ ਕਿ ਨਾਚ ਗਾਣੇ , ਹੁੱਲੜਬਾਜ਼ੀ ਤੋਂ ਗੁਰੇਜ਼ ਕਰਦੇ ਹੋਏ ਗੁਰਮਤਿ ਸਿਧਾਤਾਂ ਅਨੁਸਾਰ ਧਾਰਮਿਕ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. , ਜਸਵੰਤ ਸਿੰਘ ਜੇ.ਈ. , ਇੰਸਪੈਕਟਰ ਰਘਬੀਰ ਸਿੰਘ ਆਦਿ ਹਾਜ਼ਰ ਸਨ।