ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਵੱਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ 8 ਤੋਂ 10 ਸਤੰਬਰ ਤੱਕ ਮਨਾਏ ਜਾ ਰਹੇ ਹਨ – ਭਾਈ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਇਹ ਸਮਾਗਮ ਦੇਸ਼ਾਂ ਵਿਦੇਸ਼ਾਂ ਦੇ ਗੁਰੂਦੁਆਰਿਆਂ’ਚ ਬਹੁਤ ਹੀ ਸਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ ਅਤੇ ਇਸੇ ਹੀ ਤਰ੍ਹਾਂ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਵੱਲੋਂ ਪੁਰਾਣੀ ਮਾਲ ਮੰਡੀ, ਗਾਂਧੀ ਚੌਕ, ਬਟਾਲਾ ਸ਼ਹਿਰ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਜਿਨ੍ਹਾਂ ਦੇ ਸੰਪੂਰਣ ਭੋਗ 10 ਸਤੰਬਰ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸਾਮ ਪੰਜ ਵਜੇ ਨਿਹੰਗ ਸਿੰਘ ਜਥੇਬੰਦੀਆਂ ਜਥੇਦਾਰ ਬਾਬਾ ਮੇਜਰ ਸਿੰਘ ਸੋਡੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ ਸਹੀਦ ਬਾਬਾ ਸੰਗਤ ਸਿੰਘ ਜੀ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੀ ਅਗਵਾਈ ਵਿੱਚ ਸ਼ਾਨਦਾਰ ਮਹਲੇ ਦਾ ਪਰਦਰਸ਼ਨ ਕੀਤਾ ਜਾਵੇਗਾ, ਮਹੱਲਾ ਖੇਡਣ ਵਾਲਿਆਂ ਤੇ ਹੋਰ ਪੰਥਕ ਸਖਸ਼ੀਅਤ ਦਾ ਸਨਮਾਨ ਕੀਤਾ ਜਾਵੇਗਾ ਇਸ ਮੌਕੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਾ ਪੁਰ, ਜਥੇਦਾਰ ਪਰਗਟ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ ਪਰਧਾਨ, ਜਥੇਦਾਰ ਪੰਜਾਬ ਸਿੰਘ ਸੁਲਤਾਨ ਵਿੰਡ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਤੋਂ ਇਲਾਵਾ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਹਜ਼ਾਰਾਂ ਜਥੇਦਾਰ ਸਾਹਿਬਾਨ ਆਪਣੀਆ ਫੌਜਾਂ ਸਮੇਤ ਹਾਜਰ ਹੋਣਗੇ ਇਸ ਮੌਕੇ ਦੇਗਾਂ ਸਰਦਾਈਆ ਤੇ ਗੁਰੂ ਕੇ ਲੰਗਰ ਵਰਤਾਏ ਜਾਣਗੇ।

Leave a Reply

Your email address will not be published. Required fields are marked *