ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਇਤਿਹਾਸਕ ਜੋੜ ਮੇਲਿਆਂ’ਚ ਮੋਟਰਸਾਇਕਲਾਂ, ਟ੍ਰੈਕਟਰਾਂ ਜੀਪਾਂ ਤੇ ਉੱਚੀ ਅਵਾਜ਼ ਰਾਹੀਂ ਸ਼ਰਧਾਵਾਨ ਸੰਗਤਾਂ ਦੀ ਸਾਂਤੀ ਭੰਗ ਕਰਨ ਵਾਲੇ ਹੁਲੜਬਾਜਾਂ ਨੂੰ ਨੱਥ ਪਾਉਣੀ ਸਮੇਂ ਅਤੇ ਲੋਕਾਂ ਦੀ ਮੁੱਖ ਬਣ ਗਿਆ ਹੈ ਜਿਸ ਨੂੰ ਮੁੱਖ ਰੱਖਦਿਆਂ ਬਟਾਲੇ ਵਿਖੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮਾਂ ਮੌਕੇ ਤੇ ਹੁਲੜਬਾਜ਼ਾਂ ਵਿਰੁੱਧ ਜਿਥੇ ਬਟਾਲਾ ਪੁਲਸ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ ਇਹ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਇਤਿਹਾਸਕ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਵਾਲਾ ਵਧੀਆ ਫੈਸਲਾ ਮੰਨਦੀ ਹੈ ਇੰਨਾ ਸਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਟਾਲਾ ਪੁਲਸ ਪ੍ਰਸ਼ਾਸਨ ਅਤੇ ਐਸਜੀਪੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮਾਂ ਮੌਕੇ ਹੁਲੜਬਾਜ਼ਾਂ ਵਿਰੁੱਧ ਸਖਤ ਕਾਰਵਾਈ ਕਰਨ ਵਾਲੇ ਇਤਿਹਾਸਕ ਫੈਸਲੇ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਬੀਤੇ ਸਾਲ ਅਨੰਦਪੁਰ ਸਾਹਿਬ ਦੇ ਜੋੜ ਮੇਲੇ ਤੇ ਹੁਲੜਬਾਜ਼ਾਂ ਨੂੰ ਹੁਲੜਬਾਜੀ ਕਰਨ ਤੋਂ ਰੋਕਦੇ ਹੋਏ 96 ਕਰੌੜੀ ਬੁੱਢੇ ਦਲ ਦੇ ਐਨ ਆਈ ਆਰ ਸਹੀਦ ਭਾਈ ਪਰਦੀਪ ਸਿੰਘ ਪਿੰਡ ਕੋਟ ਗਾਜੀ ਗੁਰਦਾਸਪੁਰ ਨੂੰ ਹੁਲੜਬਾਜ਼ਾਂ ਵੱਲੋਂ ਸਹੀਦ ਕਰ ਦਿੱਤਾ ਸੀ ਭਾਈ ਖਾਲਸਾ ਨੇ ਕਿਹਾ ਸਹੀਦ ਭਾਈ ਪਰਦੀਪ ਸਿੰਘ ਦੇ ਸਤਿਕਾਰਯੋਗ ਪਿਤਾ ਤੇ ਹੋਰ ਪੰਥਕ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਤੋਂ ਮੰਗ ਕੀਤੀ ਸੀ ਕਿ ਹੁਲੜਬਾਜ਼ਾਂ ਨੂੰ ਠੱਲ ਪਾਉਣ ਲਈ ਹੁਕਮ ਨਾਮਾਂ ਜਾਰੀ ਕੀਤਾ ਜਾਵੇ, ਭਾਈ ਖਾਲਸਾ ਨੇ ਕਿਹਾ ਸਹੀਦ ਭਾਈ ਪ੍ਰਦੀਪ ਸਿੰਘ ਗਾਜੀ ਦੀ ਕੁਰਬਾਨੀ ਨੂੰ ਮੁਖ ਰੱਖਦਿਆਂ ਹੁਣ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਉਪਰੰਤ ਇਕ ਮਹਾਨ ਇਤਿਹਾਸਕ ਫੈਸਲੇ ਰਾਹੀਂ ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਹੁਲੜਬਾਜ਼ਾਂ ਤੇ ਸਖਤ ਕਾਰਵਾਈ ਕਰਨ ਦੇ ਹੁਕਮ ਸੁਣਾਏ ਹਨ,ਉਥੇ ਬਟਾਲਾ ਪੁਲਿਸ ਪ੍ਰਸਾਸਨ ਨੇ ਵੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਸਮਾਗਮਾਂ’ਚ ਹੁਲੜਬਾਜੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦਾ ਮਹਾਨ ਫੈਸਲਾ ਲਿਆ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬਟਾਲਾ ਪੁਲਿਸ ਪ੍ਰਸਾਸਨ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਵਿਆਹ ਸਮਾਗਮਾਂ’ਚ ਹੁਲੜਬਾਜੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਤੇ ਸਲਾਘਾਯੋਗ ਫੈਸਲਾ ਮੰਨਦੀ ਹੋਈ ਜਿਥੇ ਹੁਲੜਬਾਜ਼ਾਂ ਨੂੰ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਆਉਣ ਦੀ ਬੇਨਤੀ ਕਰਦੀ ਹੈ ਉਥੇ ਨਿਹੰਗ ਸਿੰਘ ਫੌਜਾਂ ਨੂੰ ਬੇਨਤੀ ਕਰਦੀ ਹੈ ਕਿ ਹੁਲੜਬਾਜ਼ਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸਾਸਨ ਅਤੇ ਐਸਜੀਪੀਸੀ ਦਾ ਪੂਰਨ ਸੰਯੋਗ ਦਿੱਤਾ ਜਾਵੇ ਇਸ ਮੌਕੇ ਤੇ ਭਾਈ ਖਾਲਸਾ ਪਰਧਾਨ ਨਾਲ ਸੀਨੀਅਰ ਆਗੂ ਅਤੇ ਮੁਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਰੀਵਾਲ, ਭਾਈ ਮਨਜਿੰਦਰ ਸਿੰਘ ਤੇ ਭਾਈ ਰਛਪਾਲ ਸਿੰਘ ਕਮਾਲ ਕੇ, ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ, ਭਾਈ ਜਗਜੀਤ ਸਿੰਘ ਸੈਦੇਸਾਹਵਾਲਾ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜ਼ਰ ਸਨ।


