ਬਟਾਲਾ, ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ ) — ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੂਨਮਜੋਤ ਕੌਰ ਜੋ ਕਿ ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਸਰਕਾਰੀ ਅਧਿਆਪਕ ਵਜੋ ਆਪਣੀਆਂ ਸੇਵਾਵਾਂ ਦੇ ਰਹੇ ਹਨ, ਵੱਲੋਂ ਜਿੱਥੇ ਆਪਣੇ ਸਕੂਲ ਦੀ ਨੁਹਾਰ ਬਦਲੀ , ਉੱਥੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਵੱਲੋਂ ਸਰਕਾਰੀ ਗ੍ਰਾਂਟ ਦੇ ਨਾਲ-ਨਾਲ ਆਪਣੀ ਜੇਬ ਵਿੱਚੋਂ ਪੈਸੇ ਖਰਚ ਕੇ ਸਕੂਲ ਦੀ ਕਾਇਆ ਕਲਪ ਕੀਤੀ ਗਈ ਅਤੇ ਸਮਾਜਿਕ ਭਾਈਚਾਰੇ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦੇ ਸਹਿਯੋਗ ਨਾਲ ਸੈਲਫ ਮੇਡ ਸਮਾਰਟ ਸਕੂਲ ਬਣਾਇਆ। ਸਕੂਲ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ। ਜਿਕਰਯੋਗ ਹੈ ਸਾਹਿਤਕ ਖੇਤਰ ਵਿੱਚ ਮੱਲਾਂ ਮਾਰਦੇ ਹੋਏ ਕਿਤਾਬਾਂ ਵੀ ਲਿਖੀਆਂ। ਇਸ ਦੌਰਾਨ ਜਿਲ੍ਹਾਂ ਸਿੱਖਿਆ ਅਫ਼ਸਰ ਪਰਮਜੀਤ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਵੱਲੋਂ ਅਧਿਆਪਕ ਪੂਨਮਜੋਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਟੇਟ ਅਵਾਰਡੀ ਪੂਨਮਜੋਤ ਕੌਰ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।
