ਫਿਲੌਰ, ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਸ਼੍ਰੀ ਚੰਦ ਭਗਵਾਨ ਦਾ ਜਨਮ ਦਿਹਾੜਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਆਲੋਵਾਲ ਤੇ ਸਰਪ੍ਰਸਤ ਸੰਤ ਜਰਨੈਲ ਸਿੰਘ ਆਲੋਵਾਲ ਦੀ ਦੇਖਰੇਖ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਰਾਗੀ ਢਾਡੀ ਕਥਾ ਵਾਚਕ ਤੇ ਹੋਰਾਂ ਧਾਰਮਿਕ ਬੁਲਾਰਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਹਾਸ ਨਾਲ ਜੋੜਿਆ ਗਿਆ, ਸਮੂਹ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸਰਧਾਲੂਆਂ ਤੇ ਹੋਰਾਂ ਦਾ ਸੰਤ ਸੁਖਵਿੰਦਰ ਸਿੰਘ ਆਲੋਵਾਲ, ਸੰਤ ਜਰਨੈਲ ਸਿੰਘ ਆਲੋਵਾਲ, ਸਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ ਵੱਲੋਂ ਸਨਮਾਨਿਤ ਕੀਤਾ ਗਿਆ, ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਇਸ ਸਬੰਧੀ ਪਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਆਲੋਵਾਲ ਨਾਲ ਫੋਨ ਤੇ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪਰੈਸ ਬਿਆਨ ਰਾਹੀਂ ਦਿੱਤੀ ਭਾਈ ਖਾਲਸਾ ਨੇ ਦੱਸਿਆ ਗੁਰੂ ਘਰ ਦੀ ਮਰਯਾਦਾ ਅਨੁਸਾਰ ਇਥੇ ਗੁਰੂ ਸਾਹਿਬਾਨ ਸਾਹਿਬਾਨਾਂ ਨਾਲ ਸਬੰਧਤ ਸਾਰੇ ਦਿਹਾੜੇ ਮਨਾਉਣ ਦੇ ਨਾਲ ਨਾਲ ਹਰ ਐਤਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਅਤੇ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਅਤੇ ਪੰਥ ਦੇ ਧਾਰਮਿਕ ਬੁਲਾਰੇ ਸੰਗਤਾਂ ਨੂੰ ਗੁਰੂਬਾਣੀ, ਗੁਰੂ ਗਰੰਥ ਸਾਹਿਬ ਜੀ ਦੇ ਨਾਲ ਨਾਲ ਸਿਖੀ ਦੇ ਸੁਨਿਹਰੀ ਵਿਰਸੇ ਇਤਹਾਸ ਨਾਲ ਜੋੜਨ ਦੇ ਢੁਕਵੇਂ ਉਪਰਾਲੇ ਕਰਦੇ ਹਨ, ਭਾਈ ਖਾਲਸਾ ਨੇ ਦੱਸਿਆ ਕੱਲ ਦੇ ਐਤਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੂਤ ਸੀਰੀ ਚੰਦ ਭਗਵਾਨ ਦਾ ਜਨਮ ਦਿਹਾੜੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋ ਰੱਖੇ 5 ਲੜੀਵਾਰ ਅਖੰਡ ਪਾਠਾਂ ਦੇ ਭੋਗ ਅਰਦਾਸ ਤੋਂ ਉਪਰੰਤ ਹੁਕਮ ਨਾਮੇ ਦੀ ਕਥਾ ਵਿਚਾਰ ਮੁਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਕੀਤੀ ਗਈ, ਭਾਈ ਹਰਜੀਤ ਸਿੰਘ ਤੇ ਭਾਈ ਰਿਕੂ ਦੇ ਕੀਰਤਨੀ ਜਥਿਆਂ ਨੇ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਭਾਈ ਖਾਲਸਾ ਨੇ ਦੱਸਿਆ ਇਕ ਦਰਜਨ ਦੇ ਲਗਭਗ ਧਾਰਮਿਕ ਬੁਲਾਰਿਆਂ ਨੇ ਹਾਜਰੀ ਲਵਾਈ ਅਤੇ ਪ੍ਰਬੰਧਕਾ ਵਲੋਂ ਸਭਨਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਸਭ ਨੇ ਪੰਗਤਾਂ ਵਿੱਚ ਬੈਠ ਕੇ ਛਕੇ।



