ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਪੀਐੱਚਸੀ ਭੁੱਲਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੇਂ ਜੁਆਇਨ ਕੀਤੇ ਐੱਸਐੱਮਓ ਡਾ. ਜਸਵਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐੱਸਐੱਮਓ ਵੱਲੋਂ ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਨਾਲ ਮੀਟਿੰਗ ਵੀ ਕੀਤੀ ਗਈ। ਜਿਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਹੈਲਥ ਪ੍ਰੋਗਰਾਮਾਂ ਨੂੰ ਬਿਹਤਰ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪਲਾਨ ਤਿਆਰ ਕੀਤਾ ਗਿਆ। ਇਸਦੇ ਨਾਲ ਨਾਲ ਪੀਐਚਸੀ ਅਧੀਨ ਆਉਂਦੇ ਹੈਲਥ ਵੈਲਮੈਸ ਸੈਂਟਰਾਂ ਵਿਚ ਰਜਿਸਟਰ ਹਾਈ ਰਿਸਕ ਗਰਭਵਤੀ ਔਰਤਾਂ ਵਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਜ਼ਾਰੀ ਕੀਤੇ ਗਏ।


