‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਸੋਹਲ ਬਲਾਕ ਧਾਰੀਵਾਲ ਵਿਖੇ ਲਗਾਇਆ ਵਿਸ਼ੇਸ਼ ਕੈਂਪ

ਗੁਰਦਾਸਪੁਰ

ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਬਲਾਕ ਸੋਹਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।
ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਭਗਤ ਕਬੀਰ ਧਰਮਸ਼ਾਲਾ ਵਿਖੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਸਰਕਾਰ ਤੁਹਾਡੇ ਦੁਆਰ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਗਿਆ। ਇਸ ਦੌਰਾਨ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਕਾਊਂਟਰਾਂ ਦਾ ਦੌਰਾ ਵੀ ਕੀਤਾ ਗਿਆ।

Leave a Reply

Your email address will not be published. Required fields are marked *