ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਅੱਜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਦੇ ਸਿੱਖ ਫ਼ੌਜੀ ਸ਼ਹੀਦਾਂ ਦੀ ਯਾਦ’ਚ ਸ਼ਹੀਦੀ ਸਮਾਗਮ ਰਾਹੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨੇ ਵਧੀਆ ਉਪਰਾਲਾ ਹੈ ਉਥੇ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਇੰਨਾ ਸ਼ਹੀਦਾਂ ਦੀ ਯਾਦ’ਚ ਸਰਕਾਰੀ ਸਮਾਗਮ ਕਰਵਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਹੈ। ਇੰਨਾ ਸਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮੂਹ ਸਾਰਾਗੜ੍ਹੀ ਦੇ ਕੌਮੀ ਸਿੱਖ ਸ਼ਹੀਦਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੱਲੋਂ ਸਰਧਾ ਦੇ ਫੁੱਲ ਭੇਂਟ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅੱਜ ਦੇ ਦਿਨ ਸਿੱਖ ਪਲਟਣ ਦੇ ਸੈਕੜੇ ਸਿੱਖ ਫੌਜੀ ਨੌਜਵਾਨਾਂ ਨੇ ਮਹਾਨ ਕੁਰਬਾਨੀ ਕਰਦਿਆਂ ਸਹੀਦੀ ਜਾਮ ਪੀਤਾ ਸੀ ,ਜਿੰਨਾ ਨੂੰ ਸਾਰਾਗੜ੍ਹੀ ਦੇ ਸਹੀਦਾਂ ਨਾਲ ਯਾਦ ਰੱਖਿਆ ਜਾਂਦਾ ਹੈ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਉਨ੍ਹਾਂ ਦੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਯਾਦ ਕਰਦਿਆਂ ਸਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਮਾਗਮ ਰਾਹੀਂ ਇੰਨਾ ਮਹਾਨ ਸਾਰਾਗੜ੍ਹੀ ਦੇ ਸਹੀਦਾਂ ਨੂੰ ਸਰਧਾ ਦੇ ਫੁੱਲ ਕਰਕੇ ਸੰਗਤਾਂ ਨੂੰ ਇਨ੍ਹਾਂ ਦੀ ਕੁਰਬਾਨੀ ਤੋਂ ਜਾਣੂ ਕਰਵਾਉਣ ਦੀ ਲੜੀ ਚਲਾਈ ਹੋਈ ਹੈ ਅਤੇ ਇਸੇ ਲੜੀ ਤਹਿਤ ਇਸ ਸਾਲ ਵੀ ਇੰਨਾ ਸਾਰਾਗੜ੍ਹੀ ਦੇ ਸਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਸਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਰਸੋਂ ਦੇ ਰੋਜ਼ ਤੋਂ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਣ ਭੋਗ ਅਰਦਾਸ ਤੋਂ ਉਪਰੰਤ ਸ਼ਹੀਦਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਬੁਲਾਰਿਆਂ ਵੱਲੋਂ ਇੰਨ੍ਹਾਂ ਸ਼ਹੀਦਾਂ ਨੂੰ ਸਰਧਾ ਦੇ ਫ਼ੁੱਲ ਭੇਂਟ ਕੀਤੇ ਅਤੇ ਸੰਗਤਾਂ ਨੂੰ ਇਨ੍ਹਾਂ ਮਹਾਨ ਸਾਰਾਗੜ੍ਹੀ ਦੇ ਸਿੱਖ ਫੌਜੀ ਸਹੀਦਾਂ ਦੀ ਕੁਰਬਾਨੀ ਤੋਂ ਜਾਣੂ ਕਰਵਾਇਆ, ਭਾਈ ਖਾਲਸਾ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ਤੇ ਇੰਨਾ ਸਾਰਾਗੜ੍ਹੀ ਦੇ ਸਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਫਿਰੋਜ਼ਪੁਰ ਵਿਖੇ ਸਰਕਾਰੀ ਸਮਾਗਮ ਕਰਵਾਇਆ ਅਤੇ ਇੰਨਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਜੋ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਸਰਕਾਰ ਦਾ ਵਧੀਆ ਫੈਸਲਾ ਹੈ ਭਾਈ ਖਾਲਸਾ ਨੇ ਦੱਸਿਆ ਇਸ ਨਾਲ ਦੇਸ ਕੌਮ ਲਈ ਕੁਰਬਾਨ ਹੋਣ ਵਾਲੇ ਸਹੀਦਾਂ ਦਾ ਮਾਣ ਸਨਮਾਨ ਵਧਾਇਆ ਜਾ ਸਕਦਾ ਹੈ ਅਤੇ ਨੌਜਵਾਨਾਂ ਨੂੰ ਕੁਰਬਾਨੀ ਲਈ ਪਰੇਰਤ ਕੀਤਾ ਜਾ ਸਕਦਾ ਹੈ ਇਸ ਕਰਕੇ ਆਲ ਇੰਡਿਆ ਸਿਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇੰਨਾ ਸਾਰਾਗੜ੍ਹੀ ਦੇ ਸਾਰੇ ਸਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਦੀ ਹੈ ਉਥੇ ਸਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਮੁਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿਲ੍ਹੇ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੇ ਸਮੂਹ ਕੌਮੀ ਸਿੱਖ ਸਹੀਦਾਂ ਨੂੰ ਯਾਦ ਕਰਨ ਵਾਲੇ ਉਪਰਾਲੇ ਦੀ ਸਲਾਘਾ ਕਰਦੀ ਹੈ ਇਸ ਮੌਕੇ ਤੇ ਭਾਈ ਖਾਲਸਾ ਨਾਲ ਸੀਨੀਅਰ ਆਗੂ ਅਤੇ ਮੁਖ ਬੁਲਾਰੇ ਭਾਈ ਅਵਤਾਰ ਸਿੰਘ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਰੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਕਮਾਲ ਕੇ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ,ਭਾਈ ਜਗਜੀਤ ਸਿੰਘ ਸੈਦੇਸਾਹਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਉਂ ਤੇ ਭਾਈ ਦਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜ਼ਰ ਸਨ।।


