ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)- ਡਾ. ਭਾਰਤ ਭੂਸ਼ਣ ਸਿਵਲ ਸਰਜਨ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵਲੋਂ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਕੀਤੀ ਗਈ ਹੈ ਪਰ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦੀ ਸਹੂਲਤ ਲਈ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਹਨ।
ਸਿਵਲ ਸਰਜਨ ਨੇ ਦੱਸਿਆ ਹੈ ਕਿ ਬੇਸ਼ਕ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਕਾਰਨ ਓ.ਪੀ.ਡੀ. ਸੇਵਾਵਾਂ ਬੰਦ ਹਨ ਪਰ ਮਰੀਜਾਂ ਦੀਆਂ ਸਹੂਲਤਾਂ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਬਹਾਲ ਹਨ ਅਤੇ ਮਰੀਜਾਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ।


