ਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸੈਂਟਰ ਚੈਨੇਵਾਲ ਦੀਆਂ ਦੀਆਂ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੈਂਟਰ ਮੁੱਖ ਅਧਿਆਪਕ ਰਸ਼ਪਾਲ ਸਿੰਘ ਉਦੋਕੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੈਂਟਰ ਚੈਨੇਵਾਲ ਬਲਾਕ ਧਿਆਨਪੁਰ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਅਕਰਪੁਰਾ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਗਈਆਂ ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਿਆਨਪੁਰ ਕੁਲਬੀਰ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਦੀ ਹੌਸਲਾ ਅਫਜਾਈ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਪ੍ਰਾਇਮਰੀ ਸਿੱਖਿਆ ਅਫ਼ਸਰ ਕੁਲਬੀਰ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਅਹਿਮ ਸਥਾਨ ਰੱਖਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਕਲੱਟਸਰ ਪੱਧਰ ਅਥਲੈਟਿਕਸ , ਰੱਸਾ ਕੱਸੀ , ਕਬੱਡੀ, ਰੱਸੀ ਟੱਪਣਾ , ਲੰਬੀ ਛਾਲ, ਰਿਲੇਅ ਦੌੜਾਂ ਆਦਿ ਮੁਕਾਬਲੇ ਕਰਵਾਏ ਗਏ ਹਨ , ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਵੱਧ-ਚੜ ਕੇ ਭਾਗ ਲਿਆ ਗਿਆ ਹੈ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਸਤਿੰਦਰ ਸਿੰਘ, ਪਲਵਿੰਦਰ ਕੌਰ , ਹਰਪ੍ਰੀਤ ਕੌਰ, ਹਰਪ੍ਰੀਤ ਸਿੰਘ, ਬੀ.ਆਰ.ਸੀ. ਮਨਦੀਪ ਸਿੰਘ, ਬੀ.ਐਸ.ਓ. ਗੁਰਪਿੰਦਰ ਸਿੰਘ, ਦਲਜੀਤ ਸਿੰਘ ਬਾਗੋਵਾਣੀ, ਸੁਖਜਿੰਦਰ ਸਿੰਘ ਜਗਤਾਰ ਸਿੰਘ, ਕੰਵਲਜੀਤ ਸਿੰਘ ਸੁਖਦੇਵ ਰਾਜ, ਗੁਰਪੁੰਦਰ ਸਿੰਘ , ਗੁਰਜੀਤ ਸਿੰਘ, ਬਲਜੀਤ ਕੌਰ ਬਲਬੀਰ ਕੌਰ, ਅਮਨਪ੍ਰੀਤ ਕੌਰ, ਰਮਨਦੀਪ ਕੌਰ, ਨਰਿੰਦਰ ਜੀਤ ਸਿੰਘ ਆਦਿ ਹਾਜ਼ਰ ਸਨ।