ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਡਿਪਟੀ ਡੀ.ਈ.ਓ.(ਪ) ਦਾ ਅਹੁੱਦਾ ਸੰਭਾਲਿਆ

ਗੁਰਦਾਸਪੁਰ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਜ਼ਿਲ਼੍ਹਾ ਸਿੱਖਿਆ ਅਫਸਰ (ਪ) ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋ ਉਹ ਸਰਕਾਰੀ ਸੀਨੀਅਰ ਸਕੂਲ ਲੜਕੇ ਬਟਾਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਅਨੀਤਾ ਅਰੌੜਾ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਬਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰੰਜੀਵ ਅਰੋੜਾ, ਨਵਦੀਪ ਸਿੰਘ, ਗਗਨਦੀਪ ਸਿੰਘ, ਮਨਜੀਤ ਸਟੇਟ ਐਵਾਰਡੀ, ਮਾਸਟਰ ਵਿਨੋਦ,ਨੀਤੂ ਯਾਦਵ, ਗੁਰਵਿੰਦਰ ਸਿੰਘ, ਹਰਸਿਮਰਨ ਸਿੰਘ, ਅਤੇ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।
ਇਸ ਮੌਕੇ ਉਨ੍ਹਾਂ ਜ਼ਿਲ੍ਹਾਂ ਸਿੱਖਿਆ ਅਫਸਰ ਦੇ ਸਟਾਫ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਦਫਤਰ ਵਿੱਚ ਆਉਂਣ ਵਾਲੇ ਦਾ ਕੰਮ ਪਹਿਲ ਦੇ ਅਧਾਰ ਤੇ ਕਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਠਮੱਠ ਨਾ ਵਰਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਜੋ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਗਈ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਗਏ।

Leave a Reply

Your email address will not be published. Required fields are marked *