ਗੁਰਦਾਸਪੁਰ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ, 7429 ਕੇਸਾਂ ਵਿੱਚੋਂ 4451 ਕੇਸਾਂ ਦਾ ਕੀਤਾ ਨਿਪਟਾਰਾ

ਗੁਰਦਾਸਪੁਰ

ਗੁਰਦਾਸਪੁਰ,14 ਸਤੰਬਰ (ਸਰਬਜੀਤ ਸਿੰਘ )– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੀ ਰਹਿਨੁਮਾਈ ਹੇਠ ਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਨਿਆਇਕ ਅਧਿਕਾਰੀਆਂ ਦੇ ਕੁੱਲ 14 ਲੋਕ ਅਦਾਲਤ ਬੈਚਾਂ ਦਾ ਗਠਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹੇਠ ਲਿਖੇ ਕਿਸਮਾਂ ਦੇ ਕੇਸ ਲਗਾਏ ਗਏ, ਜਿਵੇਂ ਕਿ –ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕੇਸ ਲਗਾਏ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਲਗਾਏ ਗਏ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 7429 ਕੇਸ ਲਗਾਏ ਗਏ ਹਨ, ਜੋ ਕਿ ਕੋਰਟਾਂ ਵਿੱਚ ਲੰਬਿਤ ਸਨ ਅਤੇ ਪ੍ਰੀ-ਲੀਟੀਗੇਟਿਵ ਕੇਸ ਸਨ, ਜਿਨ੍ਹਾ ਵਿੱਚੋਂ ਕੁੱਲ 4451 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 244014542/-ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏ।
ਇਸ ਮੌਕੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।
ਲੋਕ ਅਦਾਲਤਾਂ ਰਾਹੀਂ ਫੈਸਲਾ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਵਿੱਚ ਲਗਾਈ ਗਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *