ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 17 ਸਤੰਬਰ ਨੂੰ ਜ਼ਿਲ੍ਹਾ ਗੁਰਦਾਪੁਰ ਦੇ ਪੰਚਾਇਤ ਘਰ ਹਯਾਤਨਗਰ,ਬਲਾਕ ਡੇਰਾ ਬਾਬਾ ਦੇ ਸਰਕਾਰੀ ਮਿਡਲ ਖੁਸ਼ਹਾਪੁਰ ਅਤੇ ਬਲਾਕ ਕਾਦੀਆਂ ਦੇ ਸੀ: ਸੈ:ਸਕੂਲ ਵਡਾਲਾ ਗ੍ਰੰਥੀਆਂ ਵਿਖੇ ਦੁਪਿਹਰ 12.00 ਵਜੇ ਤੋ ਦੁਪਿਹਰ 3 ਵਜੇ ਤੱਕ ਵਿਸੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਜਾਵੇਗਾ ।