ਭਗਵੰਤ ਮਾਨ ਸਰਕਾਰ ਜਿੱਥੇ ਹਰ ਫਰੰਟ ਤੇ ਫੇਲ ਸਾਬਿਤ ਹੋਈ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ

ਸਰਗਰਮ ਆਗੂ ਮਾਲਵਿੰਦਰ ਸਿੰਘ ਮਾਲੀ ਨੂੰ ਆਈ ਟੀ ਐਕਟ ਤਹਿਤ ਮੁਹਾਲੀ ਪੁਲਸ ਵੱਲੋਂ ਗਿਰਫ਼ਤਾਰ ਕਰਨ ਦੀ ਸਖ਼ਤ ਨਿੰਦਾ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸੋਸ਼ਲ ਮੀਡੀਆ ਉਪਰ ਸਰਗਰਮ ਆਗੂ ਮਾਲਵਿੰਦਰ ਸਿੰਘ ਮਾਲੀ ਨੂੰ ਆਈ ਟੀ ਐਕਟ ਤਹਿਤ ਮੁਹਾਲੀ ਪੁਲਸ ਵੱਲੋਂ ਗਿਰਫ਼ਤਾਰ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਉਸਦੀ ਫੌਰੀ ਰਿਹਾਈ ਦੀ ਮੰਗ ਕੀਤੀ ਹੈ।
ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਭਗਵੰਤ ਮਾਨ ਸਰਕਾਰ ਜਿੱਥੇ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ ਉੱਥੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੋਲਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ ਜਦੋਂ ਕਿ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਬੋਲਣਾ ਜਨਤਾ ਦਾ ਜਮਹੂਰੀ ਹੱਕ ਹੈ। ਮਾਲੀ ਦੀ ਗ੍ਰਿਫਤਾਰੀ ਵੀ ਸਰਕਾਰ ਵਿਰੁੱਧ ਬੋਲਣ ਦਾ ਨਤੀਜਾ ਹੈ ਅਤੇ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਹੈ। ਬੱਖਤਪੁਰਾ ਨੇ ਕਿਹਾ ਕਿ ਮਾਨ ਸਰਕਾਰ ਦੇ ਬੀਤੇ ਢਾਈ ਸਾਲਾਂ ਦਾ ਰਾਜ ਸਭ ਤੋਂ ਨਿਕੰਮਾ ਰਾਜ ਸਾਬਿਤ ਹੋਇਆ ਹੈ। ਸਰਕਾਰ ਭਰਿਸ਼ਟਾਚਾਰ, ਨਸ਼ੇ ਅਤੇ ਅਮਨ ਕਾਨੂੰਨ ਸਬੰਧੀ ਹਾਲਾਤ ਸੁਧਾਰਨ ਦੀ ਬਜਾਏ ਵਿਰੋਧੀਆਂ ਖਿਲਾਫ਼ ਪੁਲਿਸ ਦੇ ਡੰਡੇ ਦੀ ਵਰਤੋਂ ਕਰ ਰਹੀ ਹੈ। ਪੁਲਸ ਅਤੇ ਪ੍ਰਸ਼ਾਸਨ ਦਾ ਸਮੁੱਚਾ ਰਾਜਸੀਕਰਣ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਵਲੋਂ 2022 ਵਿੱਚ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਇਹਨਾਂ ਕਰਨਾ ਕਰਕੇ ਹੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ‌‌ ਮਾਨ ਸਰਕਾਰ ਦੀ ਤਾਨਾਸ਼ਾਹੀ ਦਾ ਜਵਾਬ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੇ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਸਰਕਾਰ ਆਪਣੇ ਅਮਲ ਵਿੱਚ ਸੁਧਾਰ ਕਰਨ ਦੀ ਬਜਾਏ ਪੁਰਾਣੇ ਰਸਤੇ ਤੇ ਹੀ ਚੱਲ ਰਹੀ ਹੈ ਹੈ। ਜਿਸ ਦਾ ਰਾਜਸੀ ਖਮਿਆਜਾ ਮਾਨ ਸਰਕਾਰ ਨੂੰ ਦੁਬਾਰਾ ਭੁਗਤਣਾ ਪਵੇਗਾ।

Leave a Reply

Your email address will not be published. Required fields are marked *