ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਮਨੀਤ ਕੌਰ, ਸਿਵਿਲ ਜੱਜ (ਸੀਨੀਅਰ ਡਿਵੀਜਨ)-ਕਮ-ਸਕੱਤਰ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵੱਲੋਂ ਸੁਖਜਿੰਦਰ ਸਿੰਘ ਕਾਲਜ ਆਫ ਇੰਜਨਿਅਰਿੰਗ ਅਤੇ ਟੈਕਨਾਲਜੀ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਇੰਟਰਨੈਸ਼ਨਲ ਡੇ ਆਫ ਡੇਮੋਕ੍ਰੈਸੀ ਦੇ ਸਬੰਧ ਵਿੱਚ ਸਲੋਗਨ ਰਾਈਟਿੰਗ ਕੰਪੀਟੀਸ਼ਨ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਗੁਰਦਾਸਪੁਰ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਦੌਰਾਨ ਰਮਨੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਡੈਮੋਕਰੇਟਿਕ ਅਤੇ ਡਿਕਟੇਟਰ ਦੇਸ਼ ਵਿੱਚ ਫਰਕ ਦੱਸਿਆ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਗਿਆ ਅਤੇ ਵੱਖ ਵੱਖ ਸਲੋਗਨ ਲਿਖੇ ਗਏ। ਇਸ ਕੰਪੀਟੀਸ਼ਨ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ ਪਾਸ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਵੱਧ ਲੋਕ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਣ।