ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)— ਜਿਲ੍ਹਾਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਦਾਸਪੁਰ ਸੁਖਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਗੁਰਦਾਸਪੁਰ ਵਲੋਂ ਮੈਨੂੰਅਲ ਸਕਵੈਂਜਰ ਐਕਟ-2013 ਤਹਿਤ ਮਾਨਯੋਗ ਭਾਰਤੀਯ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿਚ ਮੈਨੂੰਅਲ ਸਕਵੈਜਿੰਗ (ਮਲੀਨ ਕਿੱਤਾ) ਕਰ ਰਹੇ ਕਾਮਿਆਂ ਦਾ ਸਰਵੇ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਅਤੇ ਏਜੰਸੀਆਂ ਵੱਲੋਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਕੀਤੇ ਗਏ ਸਰਵੇ ਅਨੁਸਾਰ ਪਾਇਆ ਗਿਆ ਹੈ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਮੈਨੂੰਅਲ ਸਕਵੈਜਿੰਗ ਅਤੇ ਇੰਨਸੈਂਟਰੀ ਲੈਟਰੀਨ ਨਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿਵ ਵੱਖ-ਵੱਖ ਸਰਕਾਰੀ ਵਿਭਾਗਾਂ/ ਏਜੰਸੀਆਂ ਵੱਲੋਂ ਕੀਤੇ ਗਏ ਸਰਵੇ ਦੇ ਆਧਾਰ ਤੇ ਜਿਲ੍ਹਾ ਗੁਰਦਾਸਪੁਰ ਨੂੰ ਮੈਨੂੰਅਲ ਸਕਵੈਂਜਿੰਗ ਫ੍ਰੀ ਘੋਸ਼ਿਤ ਕੀਤਾ ਗਿਆ ਹੈ।