ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ

ਗੁਰਦਾਸਪੁਰ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਗਤੀਵਿਧੀਆਂ ਕਰਵਾਉਣ ਅਤੇ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਹੋਟਲ ਮੈਨੇਜਮੈਂਟ ਸੰਸਥਾ ਗੁਰਦਾਸਪੁਰ ਵਿਸ਼ੇਸ ਸਮਾਗਮ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਹੁੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਪਾਲ ਸਿੰਘ ਸੰਧਾਵਾਲੀਆ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਧਿਆਪਕ ਦਾ ਬਹੁਤ ਉੱਚਾ ਅਤੇ ਅਹਿਮ ਸਥਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਇਹ ਪਰਮ ਧਰਮ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਗਿਆਨ ਦੀ ਅਜਿਹੀ ਰੌਸ਼ਨੀ ਦੇਣ ਕੇ ਉਸ ਨਾਲ ਬੱਚਿਆਂ ਦਾ ਭਵਿੱਖ ਰੁਸ਼ਨਾਅ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਲੇਬਲ ਪੜ੍ਹਾਉਣ ਦੇ ਨਾਲ ਨੈਤਿਕ ਸਿੱਖਿਆ ਦੇਣਾ ਵੀ ਵੀ ਅਧਿਆਪਕਾਂ ਦਾ ਫਰਜ ਹੈ। ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਡੀ.ਈ.ਓ. ਸੰਧਾਵਾਲੀਆ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਆਪਣੇ ਮਿਹਨਤੀ ਅਧਿਆਪਕਾਂ ’ਤੇ ਹਮੇਸ਼ਾਂ ਮਾਣ ਰਿਹਾ ਹੈ।

ਇਸ ਦੌਰਾਨ ਡੀ.ਈ.ਓ. (ਐਲੀਮੈਂਟਰੀ) ਅਮਰਜੀਤ ਸਿੰਘ ਭਾਟੀਆ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ। ਉਨ੍ਹਾਂ ਇਸ ਸਨਮਾਨ ਸਮਾਰੋਹ ਮੌਕੇ ਸਨਮਾਨਿਤ ਹੋਏ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਤੇ ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਅਨੀਤਾ ਅਰੋੜਾ, ਬੀ.ਐਨ.ਓ. ਹੈੱਡ ਮਿਸਟ੍ਰੈਸ ਗੀਤਿਕਾ ਗੋਸਵਾਮੀ, ਡੀ.ਐਮ. ਗਣਿਤ ਗੁਰਨਾਮ ਸਿੰਘ, ਡੀ.ਐਮ. ਨਰਿੰਦਰ ਸਿੰਘ, ਡੀ.ਐਮ. ਗੁਰਵਿੰਦਰ ਸਿੰਘ ਸਮੇਤ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਹਾਜ਼ਰ ਸੀ। ਮੈਡਮ ਵੰਦਨਾ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ ਗਈ। 

Leave a Reply

Your email address will not be published. Required fields are marked *