ਪਹਿਲੇ 3 ਜੇਂਤੂ ਵਿਦਿਆਰਥੀਆਂ ਨੂੰ ਮਿਲਣਗੇ ਇਨਾਮ
ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਲੋਂ ਸੋਮਵਾਰ 23 ਸਤੰਬਰ ਨੂੰ ਟਾਈਪਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਸਮੇਂ ਸਮੇਂ ’ਤੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਵਾਰ ਬੱਚਿਆਂ ਵਿਚਾਲੇ ਇੰਗਲਿਸ਼ ਅਤੇ ਪੰਜਾਬੀ ਟਾਈਪਿੰਗ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਕਿਸੇ ਵੀ ਉਮਰ ਦੇ ਬੱਚੇ ਹਿੱਸਾ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਪਹਿਲੇ 3 ਜੇਂਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ ਅਤੇ ਨਾਲ ਹੀ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਹੈ। ਅਤੇ ਜਿਹੜਾ ਵੀ ਵਿਦਿਆਰਥੀ ਸਭ ਤੋਂ ਵੱਧ ਸ਼ਬਦ ਟਾਈਪ ਕਰੇਗਾ। ਉਹਨਾਂ ਦੱਸਿਆ ਕਿ ਪਹਿਲੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀ ਨੂੰ ਇਕ ਡਿਜੀਟਲ ਘੜੀ ਦਿੱਤੀ ਜਾਵੇਗੀ। ਦੂਜੇ ਨੰਬਰ ’ਤੇ ਰਹਿਣ ਵਾਲੇ ਵਿਦਿਆਰਥੀ ਨੂੰ ਏਅਰ ਬਰਡਸ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀ ਨੂੰ ਸਰਪ੍ਰਾਈਜ ਇਨਾਮ ਦਿੱਤਾ ਜਾਵੇਗਾ। ਉਹਨਾਂ ਨੇ ਨੌਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਅਤੇ ਇਨਾਮ ਜਿੱਤਣ।