ਕਪੂਰਥਲਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਧੰਨ ਧੰਨ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਖ਼ਤਾਵਰ ਸਿੰਘ ਤੇ ਬਾਬਾ ਪਰਮਜੀਤ ਸਿੰਘ ਦੀ ਬਰਸੀਂ ਗੁਰਮਤਿ ਸਮਾਗਮ ਗੁਰੂਦੁਆਰਾ ਸੰਤਸਰ ਸਾਹਿਬ ਰਮੀਦੀ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੈਕਟਰੀ ਕੇਵਲ ਸਿੰਘ ਤੇ ਸਮੂਹ ਕਮੇਟੀ ਮੈਂਬਰਾਂ ਦੇ ਪ੍ਰਬੰਧਾਂ ਹੇਠ 20 ਤੋਂ 22 ਸਤੰਬਰ ਨੂੰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡਿਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ। ਉਨ੍ਹਾਂ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਗੁਰੂਦੁਆਰਾ ਸਾਹਿਬ ਵਿਖੇ 20 ਸਤੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਜਿਨ੍ਹਾਂ ਦੇ ਸੰਪੂਰਣ ਭੋਗ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਹੋਵੇਗੀ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਥਾ ਵਾਚਕ ਤੇ ਹੋਰ ਧਾਰਮਿਕ ਸਖਸ਼ੀਅਤ ਹਾਜਰ ਹੋ ਰਹੀਆਂ ਹਨ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਇਹ ਅਸਥਾਨ ਸੁਭਾਨਪੁਰ ਅੱਡੇ ਤੋਂ ਅੰਮ੍ਰਿਤਸਰ ਵਾਲੇ ਪਾਸੇ ਸਿਰਫ਼ ਅੱਧਾ ਕਿਲੋ ਮੀਟਰ ਦੀ ਦੂਰੀ ਤੇ ਰੇਲਵੇ ਲਾਈਨ ਦੇ ਲਾਗੇ ਹੈ।