ਡੇਰਾ ਬਾਬਾ ਨਾਨਕ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਰਮਨੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਰਜੇਸ਼ ਆਹਲੂਵਾਲੀਆ, ਸਿਵਿਲ ਜੱਜ (ਸੀਨੀਅਰ ਡਵੀਜਨ), ਗੁਰਦਾਸਪੁਰ, ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਜੇ.ਐਮ, ਬਟਾਲਾ ਅਤੇ ਸੁਹੇਲ ਕਾਸਿਮ ਮੀਰ, ਆਈ.ਪੀ.ਐਸ., ਐਸ.ਐਸ.ਪੀ., ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਡੇਰਾ ਬਾਬਾ ਨਾਨਕ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਦੇ ਖਿਲਾਫ ਕੈਂਪੇਨ ਸਬੰਧੀ ਜਾਗਰੁਕਤਾ ਪ੍ਰੋਗਰਾਮ/ਸੈਮੀਨਾਰ ਕਰਵਾਇਆ ਗਿਆ ਅਤੇ ਇਹਨਾਂ ਵੱਲੋਂ ਜਾਗਰੁਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ। ਇਸ ਸੈਮੀਨਾਰ ਦੌਰਾਨ ਸਕੂਲ ਦੇ ਲਗਭਗ 200 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਪਰਮਿੰਦਰ ਸਿੰਘ ਸੈਣੀ, ਜਿਲ੍ਹਾ ਗਾਈਡੈਂਸ ਕਾਉਂਸਲਰ-ਸਹਿਤ, ਨੋਡਲ ਅਫਸਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਤੋਂ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ।
ਇਸ ਪ੍ਰੋਗਰਾਮ ਦੌਰਾਨ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋੰ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਕੈਂਪੇਨ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਕੈਪੇਂਨ ਦਾ ਮੰਤਵ ਅੱਜਕੱਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਦੁਸ਼ਪ੍ਰਭਾਵ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਤੋਂ ਬੱਚ ਸਕੇ ਅਤੇ ਆਪਣਾ ਭਵਿੱਖ ਵਧੀਆ ਬਣਾ ਸਕੇ।
ਜਿਲ੍ਹਾ ਅਤੇ ਸੈਸ਼ਨ ਜੱਜ ਵਲੋ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਦਾ ਅਰਥ, ਨਸ਼ੇ ਦੀ ਦੁਰਵਰਤੋਂ, ਨਸ਼ੇ ਦੀ ਰੋਕਥਾਮ ਕਿਉਂ ਜਰੂਰੀ ਹੈ, ਨਸ਼ੇ ਦੀ ਲਤ ਨੂੰ ਰੋਕਣ ਲਈ ਕਿਸ਼ੋਰ ਅਵਸਥਾ ਇੱਕ ਨਾਜ਼ੁਕ ਸਮਾਂ ਕਿਉਂ ਹੈ, ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਆਦਿ ਬਾਰੇ ਵੀ ਦੱਸਿਆ। ਅਖੀਰ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜਿਸ ਉਮਰ ਵਿੱਚੋਂ ਤੁਸੀ ਲੰਘ ਰਹੇ ਹੋ ਉਹ ਬਹੁਤ ਹੀ ਨਾਜੁਕ ਉਮਰ ਹੈ ਅਤੇ ਜੇ ਵਰਤਮਾਨ ਸਮੇਂ ਦੀ ਕਦਰ ਨਾ ਕਰਦੇ ਹੋਏ ਤੁਸੀ ਆਪਣੀਆਂ ਆਦਤਾਂ ਖਰਾਬ ਕਰਦੇ ਹੋਂ ਤਾਂ ਤੁਹਾਡੀ ਜਿੰਦਗੀ ਢਹਿੰਦੀ ਕਲਾ ਵੱਲ ਤੁਰ ਜਾਵੇਗੀ ਜਦ ਕਿ ਇਸ ਉਮਰ ਵਿੱਚ ਕੀਤੀ ਮਿਹਨਤ ਅਤੇ ਵਿਕਸਿਤ ਕੀਤੀ ਸੋਚ ਤੁਹਾਨੂੰ ਦੁਨੀਆ ਦੀ ਹਰ ਉਚਾਈਆਂ ਵੱਲ ਲੈ ਜਾ ਸਕਦੀ ਹੈ।